ਨਵੀਂ ਦਿੱਲੀ, 30 ਅਪ੍ਰੈਲ- ਬਲਾਤਕਾਰ ਮਾਮਲੇ ਵਿਚ ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਈ ਹੈ।
ਸੂਰਤ ਦੀ ਸੈਸ਼ਨ ਕੋਰਟ ਨੇ ਨਾਰਾਇਣ ਸਾਈਂ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਨਾਰਾਇਣ ਸਾਈਂ ਦੀ ਸਾਥੀ ਸਾਧਿਕਾ ਗੰਗਾ ਜਮਨਾ ਨੂੰ ਅਦਾਲਤ ਨੇ 10 ਸਾਲ ਦੀ ਸਜਾ ਸੁਣਾਈ ਹੈ।