ਪਟਿਆਲਾ 30 ਅਪ੍ਰੈਲ- ਐਸ. ਐਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਐਡਹਾਕ ਕਮੇਟੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਵੀ ਸੌਪਿਆ ਅਤੇ ਨਾਲ ਹੀ ਸਮਰਥਨ ਦੇਣ ਦਾ ਐਲਾਨ ਵੀ ਕੀਤਾ, ਜਿਸ ‘ਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਮੰਗਾਂ ਦਾ ਜ਼ਿਕਰ ਕੀਤਾ ਗਿਆ, ਇਸ ਮੌਕੇ ਪ੍ਰਨੀਤ ਕੌਰ ਨੇ ਆਖਿਆ ਕਿ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਐਡਹਾਕ ਕਮੇਟੀ ਦੀਆਂ ਮੰਗਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਕਮੇਟੀ ਦੇ ਸਮਰਥਨ ਦੇਣ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਆਖਿਆ ਕਿ ਜਿਸ ਢੰਗ ਨਾਲ ਵੱਡੀ ਗਿਣਤੀ ਵਰਕਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਵੱਡੀ ਲੀਡ ਨਾਲ ਚੋਣਾਂ ‘ਚ ਜਿੱਤ ਦਰਜ ਕਰਨਗੇ।
ਇਸ ਮੌਕੇ ਉਨ੍ਹਾਂ ਨਾਲ ਅਨੂਪਿੰਦਰ ਕੌਰ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਐਡਹਾਕ ਕਮੇਟੀ ਮੈਂਬਰ ਅਵਤਾਰ ਸਿੰਘ, ਗਗਨ ਸ਼ਰਮਾ, ਕਸ਼ਮੀਰ ਸਿੰਘ, ਕਰਮਿੰਦਰ ਸਿੰਘ ਕਲੇਰ, ਭੁਪਿੰਦਰ ਸਿੰਘ ਢਿੱਲੋਂ, ਸੁਖਬੀਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਕਮੇਟੀ ਮੈਂਬਰ ਮੌਜੂਦ ਸਨ।