ਇੰਟਕ ਕਾਂਗਰਸ ਦੇ ਸਮਾਗਮ ਵਿੱਚ ਪਰਨੀਤ ਕੌਰ ਨੇ ਕੀਤੀ ਸ਼ਿਰਕਤ
ਪਟਿਆਲਾ, 1 ਮਈ- ਪੰਜਾਬ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਇੰਟਕ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਜਿਵੇਂ ਕਿ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ, ਫੂਡਗਰੇਨ ਵਰਕਰ ਯੂਨੀਅਨ, ਟੀਚਰ ਯੂਨੀਅਨ, ਬੇਰੁਜਗਾਰ ਲਾਇਨਮੈਨ ਯੂਨੀਅਨ ਮਾਨ, ਮਿਡ ਡੇ ਮੀਲ ਵਰਕਰ ਯੂਨੀਅਨ ਅਤੇ ਪੰਜਾਬ ਰੋਡਵੇਜ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਵਿੱਚ ਪਹਿਲੇ ਮਈ ਦਿਹਾੜੇ ਦਾ ਸਮਾਗਮ ਅਮਰ ਆਸ਼ਰਮ ਵਿਖੇ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੋਰ ਤੇ ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਪਟਿਆਲਾ ਹਲਕਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਪਹੁੰਚੇ ਅਤੇ ਸਮੂਹ ਜਥੇਬੰਦੀਆਂ ਨੂੰ ਮਈ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਪੰਜਾਬ ਇੰਟਕ ਕਾਂਗਰਸ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਵੱਖ-ਵੱਖੇ ਵਿਭਾਗਾਂ ਦੀਆ ਸਮੱਸਿਆਵਾਂ ਅਤੇ ਮੰਗਾਂ ਤੋਂ ਪਰਨੀਤ ਕੌਰ ਨੂੰ ਜਾਣੂ ਕਰਵਾਇਆ ਅਤੇ ਮੰਗਾ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਪਰਨੀਤ ਕੌਰ ਨੇ ਸਾਰੀਆਂ ਜਥੇਬੰਦੀਆਂ ਨੂੰ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹਨਾ ਦੀਆਂ ਮੰਗਾਂ ਪ੍ਰਤੀ ਹਮੇਸ਼ਾਂ ਹੀ ਸੰਜੀਦਾ ਰਹੇ ਹਨ ਅਤੇ ਭਵਿੱਖ ਵਿੱਚ ਇਹਨਾਂ ਦੀਆਂ ਜਾਇਜ ਮੰਗਾਂ ਨੂੰ ਕਾਂਗਰਸ ਪਾਰਟੀ ਵਲੋਂ ਪਹਿਲ ਦੇ ਅਧਾਰ ਤੇ ਵਿਚਾਰਿਆ ਜਾਵੇਗਾ ਅਤੇ ਉਹ ਨਿੱਜੀ ਤੋਰ ਤੇ ਸਬੰਧਤ ਜਾਇਜ ਮੰਗਾਂ ਨੂੰ ਭਵਿੱਖ ਵਿੱਚ ਲਾਗੂ ਕਰਵਾਉਣ ਦੀ ਪੁਰਜੋਰ ਕੋਸ਼ਿਸ਼ ਕਰਨਗੇ।
ਇਸ ਮੌਕੇ ਸੁਖਦੇਵ ਸਿੰਘ ਰੋਪੜ, ਮੋਹਨ ਸਿੰਘ ਮਜੋਦੀ, ਪਾਸਟਰ ਤੇਲੂ ਰਾਮ, ਖੂਸ਼ੀ ਮੁਹੰਮਦ, ਰਣਜੀਤ ਨਇਆਨ, ਹਰਦੇਵ ਗੋਲਡੀ, ਜਗਦੀਸ਼ ਮਸ਼ੀਹ, ਬਲਕੋਰ ਸਿੰਘ ਮਾਨ, ਮਦਨਜੀਤ ਡਕਾਲਾ, ਗੰਢਾ ਸਿੰਘ ਤੋਂ ਇਲਾਵਾ ਮੁਲਾਜਮ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।
ਫੋਟੋ ਕੈਪਸ਼ਨ-ਪਰਨੀਤ ਕੌਰ ਮੁਲਾਜਮ ਜਥੇਬੰਦੀਆਂ ਦੇ ਸਮਾਗਮ ਨੂੰ ਸੰਬੋਧਨ ਕਰਦੇ ਹੋਏੇ।