Breaking News : ਮਸੂਦ ਅਜ਼ਹਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਿਆ

58

ਨਵੀਂ ਦਿੱਲੀ, 1 ਮਈ – ਅੱਤਦਾਵ ਖਿਲਾਫ ਲੜਾਈ ਵਿਚ ਅੱਜ ਭਾਰਤ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਕਰਾਰ ਦੇ ਦਿੱਤਾ।

ਦੱਸਣਯੋਗ ਹੈ ਕਿ ਚੀਨ ਵਲੋਂ ਆਪਣਾ ਵਿਰੋਧ ਵਾਪਸ ਲੈ ਲਿਆ ਹੈ, ਜਿਸ ਤੋਂ ਬਾਅਦ ਭਾਰਤ ਦੀ ਅੱਤਵਾਦ ਖਿਲਾਫ ਇਹ ਵੱਡੀ ਕੂਟਨੀਤਿਕ ਜਿੱਤ ਹੋਈ ਹੈ।

ਇਹ ਵੀ ਦੱਸਣਯੋਗ ਹੈ ਕਿ ਫਰਵਰੀ ਮਹੀਨੇ ਪੁਲਵਾਮਾ ਵਿਚ ਹੋਏ ਅੱਦਵਾਦੀ ਹਮਲੇ ਦੀ ਜਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ, ਜਿਸ ਵਿਚ 40 ਭਾਰਤੀ ਜਵਾਨ ਸ਼ਹੀਦ ਹੋਏ ਸਨ।