ਗੁਰਦਾਸਪੁਰ 2 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪਿੱਛਲੇ 5 ਸਾਲਾਂ ਦੇ ਮੋਦੀ ਰਾਜ ਦੌਰਾਨ ਦੇਸ਼ ਵਿਚ ਘੱਟ ਗਿਣਤੀ ਭਾਈਚਾਰਿਆਂ ਵਿਚ ਅਸੁਰੱਖਿਆ ਦੀ ਭਾਵਨਾ ਵਧੀ ਹੈ।
ਅੱਜ ਹਲਕੇ ਵਿਚ ਵੱਖ ਵੱਖ ਥਾਂਈ ਚੋਣ ਪ੍ਰਚਾਰ ਦੌਰਾਨ ਸ੍ਰੀ ਜਾਖੜ ਨੇ ਕਿਹਾ ਕਿ ਭਾਰਤੀ ਇਕ ਧਰਮ ਨਿਰਪੱਖ ਰਾਸ਼ਟਰ ਹੈ ਅਤੇ ਸਾਡੇ ਸੰਵਿਧਾਨ ਵਿਚ ਸਭ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਗਿਆ ਹੈ। ਪਰ ਜਦ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੱਤਾ ਸੰਭਾਲੀ ਹੈ ਉਨ•ਾਂ ਵੱਲੋਂ ਕੀਤੀ ਜਾ ਰਹੀ ਨਫਰਤ ਦੀ ਰਾਜਨੀਤੀ ਕਾਰਨ ਦੇਸ਼ ਭਰ ਵਿਚ ਘੱਟ ਗਿਣਤੀ ਫਿਰਕਿਆਂ ਵਿਚ ਡਰ ਦੀ ਭਾਵਨਾ ਪਾਈ ਜਾ ਰਹੀ ਹੈ। ਉਨਾਂ• ਨੇ ਕਿ ਕਾਂਗਰਸ ਦੇਸ਼ ਦੀ ਧਰਮ ਨਿਰਪੱਖ ਛਵੀ ਨੂੰ ਨਸ਼ਟ ਕਰਨ ਦੀਆਂ ਕੋਸ਼ਿਸਾਂ ਕਰਨ ਵਾਲੀਆਂ ਤਾਕਤਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।
ਇਸ ਦੌਰਾਨ ਚੋਣ ਪ੍ਰਚਾਰ ਦੌਰਾਨ ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦਾ ਵਿਕਾਸ ਕਰਨ ਦੀ ਬਜਾਏ 5 ਸਾਲ ਦਲਿਤਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੁੱਦੇ ਭੜਕਾ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਵਾਂਝੇ ਕਰੀ ਰੱਖਿਆ। ਉਨ•ਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਹੁਣ ਵੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਨਿਆਏ ਯੋਜਨਾ ਸ਼ੁਰੂ ਕਰਨ ਦਾ ਐਲਾਣ ਕੀਤਾ ਹੈ ਜਿਸ ਤਹਿਤ ਅਜਿਹੇ ਸਾਰੇ ਪਰਿਵਾਰਾਂ ਨੂੰ ਜਿਨ•ਾਂ ਦੀ ਆਮਦਨ 12 ਹਜਾਰ ਪ੍ਰਤੀ ਮਹੀਨਾ ਤੋਂ ਘੱਟ ਹੈ ਨੂੰ 72000 ਰੁਪਏ ਤੱਕ ਦੀ ਆਮਦਨ ਗਾਰੰਟੀ ਦਿੱਤੀ ਜਾਵੇਗੀ। ਉਨ•ਾਂ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਹਰ ਇਕ ਵਰਗ, ਭਾਈਚਾਰੇ ਦੇ ਗਰੀਬ ਲੋਕਾਂ ਨੂੰ ਮਿਲੇਗਾ।
ਇਸ ਮੌਕੇ ਸ੍ਰੀ ਜਾਖੜ ਨੇ ਆਪਣੇ ਪਿੱਛਲੇ 18 ਮਹੀਨੇ ਦੇ ਛੋਟੇ ਜਿਹੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜ ਵੀ ਆਪਣੀਆਂ ਚੋਣ ਬੈਠਕਾਂ ਦੌਰਾਨ ਵੋਟਰਾਂ ਨਾਲ ਸਾਂਝੇ ਕਰਦਿਆਂ ਆਪਣੇ ਆਉਣ ਵਾਲੇ 5 ਸਾਲਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਦਾ ਰੋਡ ਮੈਪ ਵੀ ਸਾਂਝਾ ਕਰਦਿਆਂ ਅਪੀਲ ਕੀਤੀ ਕਿ ਵੋਟਰ ਕੰਮ ਦੇ ਅਧਾਰ ਤੇ ਆਪਣੇ ਉਮੀਦਵਾਰ ਦੀ ਚੋਣ ਕਰਨ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਗੁਰਦਾਸਪੁਰ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਅਤੇ ਭਵਿੱਖ ਵਿਚ ਵੀ ਵਿਕਾਸ ਦੀ ਇਹ ਗਤੀ ਹੋਰ ਤੇਜ ਕੀਤੀ ਜਾਵੇਗੀ।
ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ
ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ ਅੰਮ੍ਰਿਤਸਰ,24 ਅਪ੍ਰੈਲ(ਵਿਸ਼ਵ ਵਾਰਤਾ)--ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਅਤੇ...