ਚੰਡੀਗੜ੍ਹ, 2 ਮਈ – ਲੋਕ ਸਭਾ ਚੋਣਾਂ ਵਿਚ ਕਿਸਮਤ ਅਜ਼ਮਾ ਰਹੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ ਆਖਿਰਕਾਰ ਚੋਣ ਨਿਸ਼ਾਨ ਮਿਲ ਗਿਆ ਹੈ।
ਉਹਨਾਂ ਦੀ ਪਾਰਟੀ ਨੂੰ ਚਾਬੀ ਦਾ ਨਿਸ਼ਾਨ ਮਿਲਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਤੋਂ ਅਲੱਗ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਨਵੀਂ ਪਾਰਟੀ ਪੰਜਾਬੀ ਏਕਤਾ ਪਾਰਟੀ ਬਣਾਈ ਸੀ। ਇਸ ਪਾਰਟੀ ਤੋਂ ਉਹ ਬਠਿੰਡਾ ਤੋਂ ਚੋਣ ਲੜ ਰਹੇ ਹਨ।