ਜਲੰਧਰ, 6 ਮਈ – ਜਲੰਧਰ ਵਿਖੇ ਅੱਜ ਇੱਕ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਲੱਗਣ ਕਾਰਨ ਲੜਕੇ ਦੀ ਮੌਤ ਹੋ ਗਈ, ਜਦਕਿ ਲੜਕੀ ਨੂੰ ਗੰਭੀਰ ਰੂਪ ਵਿਚ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੀ ਇੱਕ ਇੰਸਟੀਚਿਊਟ ਦੀ ਕੰਟੀਨ ਵਿਚ ਵਾਪਰੀ। ਇਸ ਦੌਰਾਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।