ਪਟਿਆਲਾ, 7 ਮਈ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਉਹਨਾਂ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਵਲੋਂ ਵੱਖ-ਵੱਖ ਵਰਗਾਂ ਨਾਲ ਲੋਕ ਮਿਲਣੀਆਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਇਸ ਮੌਕੇ ਜਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਨਰਿੰਦਰ ਅੱਤਰੀ ਅਤੇ ਉਹਨਾਂ ਦੀ ਟੀਮ ਵਲੋਂ ਚੋਣਾਂ ਦੇ ਮੱਦੇਨਜਰ ਜੈਇੰਦਰ ਕੌਰ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਕਈ ਪਿੰਡਾਂ ਦੇ ਪੰਚ, ਨੌਜਵਾਨ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਜੈਇੰਦਰ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਰਿਕਾਰਡ ਤੋੜ ਵਿਕਾਸ ਦੇ ਕੰਮ ਕੀਤੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੁੱਚੇ ਵਰਗਾਂ ਦੇ ਹਰਨ ਪਿਆਰੇ ਨੇਤਾ ਹਨ।
ਇਸ ਮੌਕੇ ਨਰਿੰਦਰ ਅੱਤਰੀ ਤੇ ਉਹਨਾਂ ਦੀ ਟੀਮ ਨੇ ਜੈਇੰਦਰ ਕੌਰ ਨੂੰ ਯਕੀਨ ਦੁਆਇਆ ਕਿ ਅਗਾਮੀ 19 ਮਈ ਨੂੰ ਇੱਕ-ਇੱਕ ਵੋਟ ਪਰਨੀਤ ਕੌਰ ਦੇ ਹੱਕ ਵਿੱਚ ਭੁਗਤਾ ਕੇ ਉਹਨਾਂ ਨੂੰ ਪਟਿਆਲਾ ਲੋਕ ਸਭਾ ਹਲਕਾ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ, ਜਤਿੰਦਰ ਸਿੰਘ, ਸੁੱਖਮਨ ਸਿੰਘ, ਬਲਜੀਤ ਪੰਚ, ਜਸਵਿੰਦਰ ਫੱਤਹੇਮਾਜਰਾ ਆਦਿ ਹਾਜਰ ਸਨ।
ਫੋਟੋ ਕੈਪਸ਼ਨ- ਨਰਿੰਦਰ ਅੱਤਰੀ ਅਤੇ ਉਹਨਾਂ ਦੀ ਟੀਮ ਬੀਬਾ ਜੈਇੰਦਰ ਕੌਰ ਨੂੰ ਸਨਮਾਨਤ ਕਰਦੇ ਹੋਏ।