ਪਟਿਆਲਾ, 7 ਮਈ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਨੂੰ ਹਲਕਾ ਸ਼ੁਤਰਾਣਾ ਵਿਖੇ ਅੱਜ ਉਸ ਵੇਲੇ ਵੱਡੀ ਕਾਂਮਯਾਬੀ ਮਿਲੀ ਜਦੋਂ ਹਲਕਾ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਦੀ ਪ੍ਰੇਰਨਾ ਸਦਕਾ ਸੈਂਕੜੇ ਅਕਾਲੀ ਆਗੂ ਅਤੇ ਵਰਕਰ ਪਰਨੀਤ ਕੌਰ ਦੀ ਹਾਜਰੀ ਵਿੱਚ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਕਾਂਗਰਸ ਵਿੱਚ ਸ਼ਾਮਲ ਹੋਗਏ। ਇਸ ਮੌਕੇ ਪਰਨੀਤ ਕੌਰ ਨੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸੁਆਗਤ ਕੀਤਾ ਅਤੇ ਕਿਹਾ ਕਿ ਸਮੁੱਚੇ ਆਗੂਆਂ ਨੂੰ ਪੂਰਾ ਸਤਿਕਾਰ ਤੇ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਅਕਾਲੀ ਦਲ ਨੇ ਕਦੇ ਵੀ ਆਪਣੇ ਆਗੂਆਂ ਅਤੇ ਵਰਕਰਾਂ ਦੀ ਕੋਈ ਸਾਰ ਨਹੀਂ ਲਈ।
ਇਸ ਮੌਕੇ ਪਿੰਡ ਮਵੀ ਕਲਾਂ ਅਤੇ ਚੁੱਪਕੀ ਤੋਂ ਗੁਰਦੀਪ ਸਿੰਘ ਗੂਰੀ, ਅਮਨ ਸਿੰਘ, ਕਾਲਾ ਸਿੰਘ, ਸਾਧੂ ਸਿੰਘ, ਦਰਸ਼ਨ ਸਿੰਘ, ਸੋਹਣ ਭਾਅ ਜੀ, ਅਮਰ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ, ਜਗਦੀਪ ਕੁਮਾਰ, ਸਤਿਗੁਰੂ ਸਿੰਘ, ਕਸ਼ਮੀਰ ਸਿੰਘ, ਹਰਮੇਸ਼ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਫੋਟੋ ਕੈਪਸ਼ਨ- ਪਰਨੀਤ ਕੌਰ ਅਤੇ ਨਿਰਮਲ ਸ਼ੁਤਰਾਣਾ ਦੀ ਹਾਜਰੀ ਵਿੱਚ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ।
2 Attachments