ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ
ਪਟਿਆਲਾ, 13 ਮਈ- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਕੋਟ ਕਲਾਂ ਦੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਸੈਂਕੜੇ ਪਰਿਵਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਸ਼ਾ ਵਿਰੋਧੀ ਸੈਲ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਦੀ ਪ੍ਰੇਰਨਾ ਸਦਕਾ ਅੱਜ ਇਥੇ ਮੋਤੀ ਬਾਗ ਪੈਲੇਸ ਵਿਖੇ ਪਰਨੀਤ ਕੌਰ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹਨਾਂ ਵਰਕਰਾਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਗਲਤ ਨੀਤੀਆਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਗਰੀਬ ਵਰਗ ਲਈ ਪਿਛਲੇ 10 ਸਾਲਾਂ ਦੌਰਾਨ ਕੁਝ ਵੀ ਨਾ ਕਰਨ ਤੋਂ ਦੁਖੀ ਹੋ ਕੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਅਤੇ ਗਰੀਬ ਵਰਗ ਦੀ ਭਲਾਈ ਸਬੰਧੀ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਤੇ ਕਰਜਾ ਮੁਆਫੀ ਤੋਂ ਪ੍ਰਭਾਵਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹਨਾਂ ਇਸ ਮੌਕੇ ਐਲਾਨ ਕੀਤਾ ਕਿ ਕੋਟ ਕਲਾਂ ਦੇ ਸਮੂਹ ਪਰਿਵਾਰ ਨਾ ਕੇਵਲ ਆਪਣੀਆਂ ਵੋਟਾਂ ਪਰਨੀਤ ਕੌਰ ਨੂੰ ਪਾਉਣਗੇ ਸਗੋਂ ਉਹ ਪਰਨੀਤ ਕੌਰ ਨੂੰ ਵੱਡੀ ਗਿਣਤੀ ਨਾਲ ਜਿਤਾਕੇ ਲੋਕ ਸਭਾ ਵਿੱਚ ਭੇਜਣ ਲਈ ਨਾਭਾ ਵਿਧਾਨ ਸਭਾ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਇਹਨਾਂ ਵਰਕਰਾਂ ਨੇ ਆਖਿਆ ਕਿ ਪਰਨੀਤ ਕੌਰ ਵਲੋਂ ਆਪਣੇ ਪਿਛਲੇ ਲੋਕ ਸਭਾ ਦੇ ਕਾਰਜਕਾਲ ਦੌਰਾਨ ਜੋ ਬੇਮਿਸਾਲ ਵਿਕਾਸ ਕਾਰਜ ਕੀਤੇ ਗਏ ਸਨ ਅਤੇ ਕਾਂਗਰਸ ਸਰਕਾਰ ਦੇ ਪਿਛਲੇ ਦੋ ਸਾਲ ਦੇ ਕਾਰਜਕਾਲ ਦੌਰਨ ਜੋ ਵੱਡੀ ਪੱਧਰ ਤੇ ਵਿਕਾਸ ਕਾਰਜ ਅਰੰਭੇ ਗਏ ਹਨ। ਉਹਨਾਂ ਨੂੰ ਮੁੱਖ ਰੱਖਦਿਆਂ ਭਵਿੱਖ ਵਿੱਚ ਵੀ ਪਟਿਆਲਾ ਲੋਕ ਸਭਾ ਹਲਕੇ ਦੀ ਨੁਹਾਰ ਬਦਲਣ ਲਈ ਹਲਕੇ ਦੇ ਬਹੁ ਗਿਣਤੀ ਵੋਟਰ ਪਰਨੀਤ ਕੌਰ ਦਾ ਇਹਨਾਂ ਚੋਣਾਂ ਵਿੱਚ ਪੂਰਾ ਸਮਰਥਨ ਕਰਨਗੇ।
ਕਾਂਗਰਸ ਆਈ ਦੇ ਉਮੀਦਵਾਰ ਪਰਨੀਤ ਕੌਰ ਨੇ ਇਹਨਾਂ ਕੋਟ ਕਲਾਂ ਪਿੰਡ ਦੇ ਸਮੂਹ ਅਕਾਲੀ ਪਰਿਵਾਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਭਰਵਾ ਸੁਆਗਤ ਕੀਤਾ ਅਤੇ ਇਹਨਾਂ ਸੈਂਕੜੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਵੀ ਭਰੋਸਾ ਦਿਵਾਇਆ। ਉਹਨਾਂ ਆਖਿਆ ਕਾਂਗਰਸ ਪਾਰਟੀ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਵਿੱਚ ਵਰਕਰਾਂ ਦੀ ਹੇਠੋਂ ਲੈ ਕੇ ਉਪਰ ਤੱਕ ਸ਼ਮੂਲੀਅਤ ਨੂੰ ਮਾਨਤਾ ਦਿੱਤੀ ਜਾਂਦੀ ਹੈ। ਕਿਉਂਕਿ ਵਰਕਰ ਹੀ ਕਿਸੇ ਵੀ ਪਾਰਟੀ ਦੀ ਕਾਮਯਾਬੀ ਲਈ ਰੀੜ ਦੀ ਹੱਡੀ ਦਾ ਕੰਮ ਕਰਦੇ ਹਨ। ਇਹਨਾਂ ਪਰਿਵਾਰਾਂ ਵਿੱਚ ਹਰਪ੍ਰੀਤ ਸਿੰਘ ਵਾਹੀ, ਹਰਿੰਦਰ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਫੌਜੀ, ਹਰਵਿੰਦਰ ਸਿੰਘ, ਚੰਦ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਗੋਵਿੰਦਰ ਸਿੰਘ ਸਰਪੰਚ, ਜੰਗ ਸਿੰਘ, ਸੁਖਚੈਨ ਸਿੰਘ ਕਾਲੂ, ਗੁਰਮੀਤ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਨੇਤਰ ਸਿੰਘ, ਚਮਕੌਰ ਸਿੰਘ, ਗੁਰਮੱਖ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ, ਰਾਮ ਮੂਰਤੀ, ਹਰਪਾਲ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ ਅਤੇ ਜਰਨੈਲ ਕੌਰ ਤੋਂ ਇਲਾਵਾ ਸੈਂਕੜੇ ਵਰਕਰ ਮੌਜ਼ੂਦ ਸਨ।
ਫੋਟੋ ਕੈਪਸ਼ਨ- ਪਰਨੀਤ ਕੌਰ ਤੇ ਰਣਜੀਤ ਸਿਘ ਨਿਕੜਾ ਦੀ ਮੌਜ਼ੂਦਗੀ ਵਿੱਚ ਅਕਾਲੀ ਦਲ ਨਾਲ ਜੁੜੇ ਨਾਭਾ ਹਲਕੇ ਦੇ ਪਿੰਡ ਕੋਟ ਕਲਾਂ ਦੇ ਸੈਂਕੜੇ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ।