ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

38

ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਹੋਇਆ ਬੇਤਹਾਸ਼ਾ ਵਾਧਾ-ਪਰਨੀਤ ਕੌਰ

-ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ

-ਮੋਦੀ ਦੇ ਕੁਸ਼ਾਸ਼ਨ ਤੋਂ ਅੱਕੇ ਲੋਕ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਤੱਤਪਰ

-ਕਾਂਗਰਸ ਦੀ ਰੋਜ਼ਗਾਰ ਪੈਦਾ ਕਰਨਾ ਹੋਵੇਗੀ ਪਹਿਲੀ ਤਰਜੀਹ

ਪਟਿਆਲਾ, 17 ਮਈ- ਕੇਂਦਰ ‘ਚ ਮੋਦੀ ਰਾਜ ਦੌਰਾਨ ਬੇਰੁਜਗਾਰੀ ਵਿੱਚ ਕਈ ਗੁਣਾ ਵਾਧਾ ਹੋਣ ਕਾਰਨ ਦੇਸ਼ ਦਾ ਪੜਿਆ ਲਿਖਿਆ ਵਰਗ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਿਹਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੋਦੀ ਨੇ ਆਪਣੇ ਚੋਣ ਵਾਅਦੇ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਜੋ ਲਾਰਾ ਲਾਇਆ ਸੀ। ਉਹ ਹਕੀਕਤ ਵਿੱਚ ਬਦਲਣ ਦੀ ਬਜਾਏ ਇੱਕ ਝੂਠਾ ਵਾਅਦਾ ਬਣ ਕੇ ਹੀ ਰਹਿ ਗਿਆ। ਮੋਦੀ ਦੇ ਰਾਜ ਵਿੱਚ ਹੋਰ ਰੋਜ਼ਗਾਰ ਤਾਂ ਕੀ ਮਿਲਣਾ ਸੀ ਲੱਖਾਂ ਦੀ ਗਿਣਤੀ ਵਿੱਚ ਰੋਜ਼ਗਾਰ ਤੇ ਲੱਗੇ ਨੌਜਵਾਨ ਬੇਰੁਜ਼ਗਾਰ ਹੋ ਗਏ। ਹੁਣ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਹ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਹਲਕੇ ਦੇ ਕਾਂਗਰਸ ਦੀ ਉਮੀਦਵਾਰ ਪਰਨੀਤ ਕੌਰ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਦੇ ਕੁਸ਼ਾਸ਼ਨ ਨੂੰ ਖਤਮ ਕਰਨ ਲਈ ਆਪਣਾ ਇੱਕ-ਇੱਕ ਕੀਮਤੀ ਵੋਟ ਦੇਸ਼ ਦੀ ਇਕੋ ਇੱਕ ਧਰਮਨਿਰਪੇਖ ਰਾਸ਼ਟਰੀ ਪਾਰਟੀ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਪਾਉਣ ਕਿਉਂਕਿ ਪਹਿਲਾਂ ਵੀ ਕਾਂਗਰਸ ਦੀ ਅਗਵਾਈ ਹੇਠਲੀਆਂ ਸਰਕਾਰਾਂ ਨੇ ਵੱਡੀਆਂ  ਉਦਯੋਗਿਕ ਇਕਾਈਆਂ ਸਥਾਪਤ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਨੂੰ ਵੀ ਬੜਾਵਾ ਦਿੱਤਾ ਤਾਂ ਜੋ ਵੱਧ ਤੋਂ ਵੱਧ ਨੌਜਾਵਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਪਰਨੀਤ ਕੌਰ ਨੇ ਆਖਿਆ ਕਿ ਕਾਂਗਰਸ ਪਾਰਟੀ ਮੁਦਿਆਂ ਦੇ ਅਧਾਰ ‘ਤੇ ਹੀ ਚੋਣਾਂ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਤਰਤੀਬਵਾਰ ਪੂਰੇ ਕੀਤੇ ਜਾ ਰਹੇ ਹਨ, ਬਾਕੀ ਰਹਿੰਦੇ 3 ਸਾਲਾਂ ਵਿੱਚ ਇੱਕ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਜੋ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਉਸ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਕੇ ਜਿਥੇ ਕਿਸਾਨਾਂ ਦੀ ਆਰਥਿਕਤਾ ਮਜਬੂਤ ਕੀਤੀ ਜਾਵੇਗੀ। ਉਥੇ ਨੌਜਵਾਨ ਵਰਗ ਨੂੰ ਵੱਡੀ ਗਿਣਤੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ।