ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉਤੇ ਮਤਦਾਨ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ।
ਪੰਜਾਬ ਦੇ 14,339 ਪੋਲਿੰਗ ਲੋਕੇਸ਼ਨਾਂ ਉੱਤੇ 23,213 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨਾਂ ਲਈ 42,689 ਬੈਲਟ ਯੂਨਿਟ, 28,703 ਵੀਵੀਪੈਂਟ ਮਸ਼ੀਨਾਂ ਲਗਾਈਆਂ ਗਈਆਂ ਹਨ।
ਚੋਣ ਅਮਲ ਨੂੰ ਨੇਪਰੇ ਚਾੜਨ ਲਈ 1.25 ਲੱਖ ਮੁਲਾਜ਼ਮ ਅਤੇ 1 ਲੱਖ ਤੋਂ ਵੱਧ ਪੁਲਿਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਲੋਕ ਸਭਾ ਚੋਣਾਂ ਲਈ ਸੂਬੇ ਵਿੱਚ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨਾਂ ਦੀ ਕਿਸਮਤ ਦਾ ਫੈਸਲਾ 2,07,81,211 ਵੋਟਰ ਕਰਨਗੇ। ਇਨਾਂ ਵੋਟਰਾਂ ਵਿੱਚ ਪੁਰਸ਼ ਵੋਟਰ 1,09,50,735, ਮਹਿਲਾ ਵੋਟਰ 9,82,916 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।