ਪਟਿਆਲਾ, 19 ਮਈ- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਨੇ ਨਿਰਪੱਖ ਤੌਰ ਤੇ ਅਤੇ ਭਰੇ ਉਤਸ਼ਾਹ ਨਾਲ ਵੋਟਾਂ ਪਾਉਣ ਲਈ ਸਮੁੱਚੇ ਪਟਿਆਲਾ ਹਲਕੇ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੇਸ਼ ਵਿੱਚ ਚੁਣੀ ਜਾਣ ਵਾਲੀ ਨਵੀਂ ਸਰਕਾਰ ਦੇ ਗਠਨ ਵਿੱਚ ਆਪਣਾ ਮੁਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਨਾਲ ਹੀ ਉਹਨਾਂ ਨੇ ਸਮੁੱਚੇ ਪਟਿਆਲਵੀਆਂ ਅਤੇ ਲੋਕ ਸਭਾ 115 ਹਲਕੇ ਦੇ ਸਮੂਹ ਵੋਟਰਾਂ ਦਾ ਉਹਨਾਂ ਨੂੰ ਚੋਣਾਂ ਵਿੱਚ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾਂ ਹੀ ਵੋਟਰਾਂ ਵਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਦੇ ਸਦਾ ਹੀ ਰਿਣੀ ਰਹਿਣਗੇ ਅਤੇ ਹਮੇਸ਼ਾਂ ਹੀ ਆਪਣੇ ਹਲਕੇ ਦੇ ਵੋਟਰਾਂ ਲਈ ਉਪਲਬਧ ਰਹਿਣਗੇ।
ਫੋਟੋ ਕੈਪਸ਼ਨ- ਪਰਨੀਤ ਕੌਰ ਅਤੇ ਉਹਨਾਂ ਦੀ ਸਪੁੱਤਰੀ ਜੈਇੰਦਰ ਕੌਰ ਵਿਜੇਯ ਚਿੰਨ ਬਣਾਉਦੇ ਹੋਏ।