ਨਵੀਂ ਦਿੱਲੀ, 22 ਮਈ : ਭਾਰਤ ਵਿਚ ਕੱਲ੍ਹ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅਜਿਹੇ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਇਸ ਦਿਨ ਵੱਖ-ਵੱਖ ਸੂਬਿਆਂ ਵਿਚ ਦੰਗੇ ਭੜਕ ਸਕਦੇ ਹਨ।
ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਡੀਜੀਪੀ ਨੂੰ ਐਲਰਟ ਜਾਰੀ ਕਰਦਿਆਂ ਵੋਟਾਂ ਦੀ ਗਿਣਤੀ ਵਾਲੇ ਦਿਨ 23 ਮਈ ਨੂੰ ਕਾਨੂੰਨ ਵਿਵਸਥਾ ਬਣਾਏ ਜਾਣ ਦੀ ਅਪੀਲ ਕੀਤੀ ਗਈ ਹੈ।