ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ) : ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿਚ ਐੱਨ.ਡੀ.ਏ ਬਹੁਮਤ ਵੱਲ ਵੱਧ ਰਹੀ ਹੈ। ਇਸ ਦੌਰਾਨ ਦੇਸ਼ ਭਰ ਵਿਚ ਜਿੱਥੇ ਵੱਖ-ਵੱਖ ਸੂਬਿਆਂ ਵਿਚ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਪੰਜਾਬ ਵਿਚ ਕਾਂਗਰਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਪੰਜਾਬ ਦੀਆਂ 13 ਸੀਟਾਂ ਵਿਚੋਂ ਕਾਂਗਰਸ ਪਾਰਟੀ 8 ਸੀਟਾਂ ਉਤੇ ਅੱਗੇ ਚੱਲ ਰਹੀ ਹੈ।
ਇਹ ਕੈਪਟਨ ਅਮਰਿੰਦਰ ਸਿੰਘ ਦੀ ਹਰਮਨਪਿਆਰਤਾ ਦਾ ਸਬੂਤ ਹੈ, ਜਿਸ ਸਦਕਾ ਪਾਰਟੀ ਸੂਬੇ ਵਿਚ ਵੱਡਾ ਮੁਕਾਮ ਹਾਸਿਲ ਕਰਨ ਜਾ ਰਹੀ ਹੈ। ਕਾਂਗਰਸੀ ਸੂਬਿਆਂ ਰਾਜਸਥਾਨ ਤੇ ਮੱਧ ਪ੍ਰਦੇਸ਼ ਆਦਿ ਵਿਚ ਜਿੱਥੇ ਪਾਰਟੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ, ਉਥੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿਚ ਕਾਂਗਰਸ ਦੀ ਇੱਜ਼ਤ ਬਚਾਈ ਹੈ।