ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਮਈ: ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਅਤੇ ਜੱਟ ਮਹਾਂ ਸਭਾ ਦੇ ਆਗੂਆਂ ਅਤੇ ਕਾਰਕੁਨਾਂ ਨੂੰ ਵਧਾਈ ਦਿੱਤੀ ਹੈ।ਦੋਵੇਂ ਆਗੂਆਂ ਨੇ ਆਖਿਆ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਦਾ ਸਿਹਰਾ ਮੁੱਖ ਮੰਤਰੀ ਪੰਜਾਬ ਅਤੇ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੈਪਟਨ ਅਮਰਿੰਦਰ ਸਿੰਘ ਨੂੰ ਦਿੰਦਿਆਂ ਦੱਸਿਆ ਕਿ ਬਾਕੀ ਪੂਰੇ ਦੇਸ਼ ਅੰਦਰ ਭਾਵੇਂ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੇ ਜਿੱਤ ਹਾਸਲ ਕੀਤੀ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਮੋਦੀ ਅਤੇ ਬਾਦਲ ਸੀਮਿਤ ਸੀਟਾਂ ਜਿੱਤਣ ਤੇ ਹੀ ਡੱਕ ਦਿੱਤਾ ਗਿਆ ਹੈ ਬਾਦਲ ਪਰਿਵਾਰ ਖੁਦ ਟੇਢੇ ਢੰਗ ਨਾਲ ਦੋ ਸੀਟਾਂ ਜਿੱਤੀਆਂ ਹਨ ਭਾਜਪਾ ਦੋ ਸੀਟਾਂ ਦੀ ਜਿੱਤ ਹੈ ਉਹ ਵੀ ਸਰਜੀਕਲ ਸਟਰਾਈਕ ਦੇ ਪਰਚਾਰ ਕਰਨ ਕਰਕੇ। ਹਰਪੁਰਾ ਅਤੇ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਜੱਟ ਮਹਾਂ ਸਭਾ ਪੰਜਾਬ ਦੇ ਸੂਝਵਾਨ ਵੋਟਰਾਂ ਦਾ ਅਤੇ ਜੱਟ ਮਹਾਂ ਸਭਾ ਦੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਵਧਾਈ ਦਿੱਤੀ ਦਿੰਦਿਆਂ ਧੰਨਵਾਦ ਵੀ ਕੀਤਾ ਹੈ ਜਿਹਨਾਂ ਦੀ ਅਣਥੱਕ ਮਿਹਨਤ ਸਦਕਾ ਕਾਂਗਰਸ ਪਾਰਟੀ ਨੂੰ ਪੰਜਾਬ ਸੂਬੇ ਅੰਦਰ ਜਿੱਤ ਹਾਸਲ ਹੋਈ ਹੈ ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...