ਸੂਰਤ, 24 ਮਈ – ਗੁਜਰਾਤ ਦੇ ਸੂਰਤ ਵਿਚ ਇੱਕ ਇਮਾਰਤ ਨੂੰ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਇਹ ਅੱਗ ਇੱਕ ਕੋਟਿੰਗ ਇੰਸਟੀਚਿਊਟ ਨੂੰ ਲੱਗੀ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਵਿਕਰਾਲ ਰੂਪ ਧਾਰਨ ਕਰ ਲਿਆ। ਇਸ ਦੌਰਾਨ ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈਆਂ ਹਨ ਤੇ ਅੱਗ ਉਤੇ ਕਾਬੂ ਪਾਇਆ ਜਾ ਰਿਹਾ ਹੈ।