ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਣ ਦੀ ਮੰਗ
ਚੰਡੀਗੜ, 3 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਹੀ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ ਵਿੱਚ ਹੁੰਦੀ ਸੀ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ। ਉਨਾਂ ਨੇ ਪਹਿਲੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰੇਕ ਵਰੇ ਇਸੇ ਤਰਾਂ ਹੀ ਮਨਾਉਣ ਦਾ ਸੁਝਾਅ ਵੀ ਦਿੱਤਾ।
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਚੰਡੀਗੜ੍ਹ, 18 ਅਪ੍ਰੈਲ : 14 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ...