ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਅਪਣਾਇਆ ਸਖ਼ਤ ਰੁਖ

26

• ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ
ਚੰਡੀਗੜ, 5 ਜੂਨ – ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨ•ਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਣ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਗੈਰ-ਸਿਆਸੀ ਪਹੁੰਚ ਅਪਣਾਉਣ ਦੀ ਮਹੱਤਤਾ ਦਰਸਾਈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਨੂੰ ਹੰਢਣਸਾਰ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਅੱਜ ਇਤਫਾਕਵੱਸ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਵੀ ਪਹਿਲੀ ਵਰ•ੇਗੰਢ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੀਤੀਆਂ ਬਣਾ ਕੇ ਉਨ•ਾਂ ਨੂੰ ਲਾਗੂ ਕਰ ਸਕਦੀ ਹੈ ਪਰ ਇਸ ਨੂੰ ਹਕੀਕੀ ਰੂਪ ਦੇਣ ਲਈ ਹਰੇਕ ਨਾਗਰਿਕ ਵੱਲੋਂ ਨਿੱਜੀ ਯਤਨ ਕੀਤੇ ਜਾਣ ਦੀ ਲੋੜ ਹੈ ਅਤੇ ਉਦਯੋਗ ਵੱਲੋਂ ਵਾਤਾਵਰਣ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਵੀ ਓਨੀ ਹੀ ਮਹੱਤਵਪੂਰਨ ਹੈ ਤਾਂ ਕਿ ਸਥਿਰਤਾ ਦੇ ਟੀਚਿਆਂ ਨੂੰ ਹਾਸਲ ਕੀਤਾ ਜਾ ਸਕੇ। ਇਸ ਸਾਲ ਵਿਸ਼ਵ ਵਾਤਾਵਰਣ ਮੌਕੇ ਇਤਫਾਸਵੱਸ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਵੀ ਵਰ•ਾ ਹੈ ਜੋ ਵਾਤਾਵਰਣ ਦੀ ਰਾਖੀ ਲਈ ਹਮੇਸ਼ਾ ਲੋਕਾਈ ਨੂੰ ਸੰਦੇਸ਼ ਦਿੰਦੇ ਰਹੇ ਹਨ।
ਇਸ ਸਾਲ ਦੇ ਅੰਤ ਵਿੱਚ ਬੁੱਢੇ ਨਾਲੇ ਦੀ ਸਫਾਈ ਦਾ ਪ੍ਰਾਜੈਕਟ ਆਰੰਭ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ•ਾਂ ਨੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ ਕਿਉਂ ਜੋ ਪੰਜਾਬ ਵਿੱਚ ਪਾਣੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ। ਅਗਲੇ 20 ਸਾਲਾਂ ਵਿੱਚ ਪੰਜਾਬ ਦੇ ਮਾਰੂਥਲ ਬਣ ਜਾਣ ਦੀਆਂ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਆਖਿਆ ਕਿ ਮੁਫ਼ਤ ਬਿਜਲੀ ਅਤੇ ਪਾਣੀ ਨਾਲ ਇਸ ਦੀ ਬਰਬਾਦੀ ਹੋਈ ਹੈ ਜਿਸ ਕਰਕੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ ਦਾ ਲੋੜ ਹੈ।
ਅੰਮ੍ਰਿਤਸਰ ਦੇ ਹਵਾਈ ਸਫਰ ਦੌਰਾਨ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਨੇ ਬਿਆਸ ਦਰਿਆ ਤਾਂ ਸਾਫ ਦੇਖਿਆ ਜਦਕਿ ਦੂਜੇ ਪਾਸੇ ਸਤਲੁਜ ਗੰਦਾ ਸੀ ਜਿਸ ਦਾ ਪਾਣੀ ਨੇੜਲੇ ਸ਼ਹਿਰਾਂ, ਕਸਬਿਆਂ ਅਤੇ ਉਦਯੋਗਾਂ ਦੇ ਪ੍ਰਦੂਸ਼ਣ ਕਾਰਨ ਗੰਦਲਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਸਥਿਤੀ ਨੂੰ ਮੋੜਾ ਦੇਣ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਿਹਾ ਹੈ ਪਰ ਇਨ•ਾਂ ਯਤਨਾਂ ਵਿੱਚ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਜਾਮੁਨ, ਅੰਬ ਵਰਗੇ ਰਵਾਇਤੀ ਬੂਟੇ ਲਾਉਣ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੇ ਦੋਵੇਂ ਪਾਸੇ ਸਫੈਦੇ ਵਰਗੇ ਪਾਣੀ ਦੀ ਖਪਤ ਵਾਲੇ ਬੂਟੇ ਲਾਉਣ ‘ਤੇ ਰੋਕ ਲਾਉਣ ਲਈ ਇਕ ਵਾਰ ਫਿਰ ਹੁਕਮ ਜਾਰੀ ਕੀਤੇ ਹਨ ਅਤੇ ਉਨ•ਾਂ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਇਸ ਦੀ ਪਾਬੰਦੀ ਲਾ ਦਿੱਤੀ ਸੀ। ਮੁੱਖ ਮੰਤਰੀ ਨੇ ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਕੇ ਬਦਲਵੀਆਂ ਫਸਲਾਂ ਵੱਲ ਪਰਤਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ•ਾਂ ਕਿਹਾ ਮਾਛੀਵਾੜਾ ਵਿਖੇ ਸਥਾਪਤ ਕੀਤਾ ਜਾ ਰਿਹਾ ਫੂਡ ਪ੍ਰਾਸੈਸਿੰਗ ਪਲਾਂਟ ਇਸ ਖੇਤਰ ਵਿੱਚ ਇਕ ਹੋਰ ਕਦਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ, ਗਲੇਸ਼ੀਅਰ ਪਿਘਲ ਰਹੇ ਹਨ, ਜੰਗਲਾਤ ਦਾ ਰਕਬਾ ਘਟ ਰਿਹਾ ਹੈ ਅਤੇ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ ਜਿਸ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਫੌਰੀ ਕਦਮ ਚੁੱਕਣ ਦੀ ਲੋੜ ਹੈ। ਉਨ•ਾਂ ਕਿਹਾ ਹਰੇਕ ਵਿਅਕਤੀ ਨੂੰ ਇਸ ਗੱਲ ਲਈ ਸੁਚੇਤ ਹੋਣ ਦੀ ਲੋੜ ਹੈ ਕਿ ਉਹ ਆਪਣੇ ਘਰ ਅਤੇ ਆਂਢ-ਗੁਆਂਢ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਕੀ ਕੁਝ ਕਰ ਸਕਦਾ ਹੈ।
ਇਹ ਰਾਜ ਪੱਧਰੀ ਸਮਾਗਮ ਆਈ.ਆਈ.ਟੀ ਰੋਪੜ ਦੇ ਕੈਂਪਸ ਵਿੱਚ ਹੋਇਆ ਅਤੇ ਸੰਸਥਾ ਵੱਲੋਂ ਇਸ ਮੌਕੇ ‘ਤੇ ਇਕ ਪੇਸ਼ਕਾਰੀ ਵੀ ਦਿੱਤੀ ਗਈ। ਆਈ.ਆਈ.ਟੀ ਦੇ ਡਾਇਰੈਕਟਰ ਡਾ. ਐਸ.ਕੇ.ਦਾਸ ਨੇ ਮੁੱਖ ਮੰਤਰੀ ਦਾ ਪਹੁੰਚਣ ‘ਤੇ ਸਵਾਗਤ ਕੀਤਾ।
ਮੁੱਖ ਮੰਤਰੀ ਦੇ ਨਾਲ ਉਨ•ਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਇਕ ਅੰਗਦ ਸਿੰਘ, ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਤੇ ਜ਼ਿਲ•ਾ ਕਾਂਗਰਸ ਕਮੇਟੀ ਰੋਪੜ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਹਾਜ਼ਰ ਸਨ।