ਪੰਜਾਬ ‘ਚ ਮੰਤਰੀਆਂ ਦੇ ਵਿਭਾਗਾਂ ‘ਚ ਜਲਦ ਹੋ ਸਕਦਾ ਹੈ ਫੇਰਬਦਲ

160

ਚੰਡੀਗੜ, 5 ਜੂਨ – ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹਨਾਂ ਦੇ ਵਿਧਾਨ ਸਭਾ ਖੇਤਰ ਵਿਚ ਚੰਗੇ ਨਤੀਜੇ ਨਹੀਂ ਆਏ ਤਾਂ ਉਹਨਾਂ ਦੇ ਉਪਰ ਕਾਰਵਾਈ ਹੋ ਸਕਦੀ ਹੈ। ਇਸੇ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇ ਵਿਰੁੱਧ ਬਿਆਨਬਾਜੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਮੁੱਖ ਮੰਤਰੀ ਦੇ ਨਾਲ ਕਈ ਮੰਤਰੀਆਂ ਨੇ ਵਿਰੋਧ ਕੀਤਾ ਸੀ। ਇਸ ਦੇ ਅਧੀਨ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਨਾ ਜਿਤਾ ਪਾਉਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੇ ਵਿਰੁੱਧ ਕਾਰਵਾਈ ਦਾ ਮਨ ਬਣਾ ਲਿਆ ਹੈ।

ਜਾਣਕਾਰੀ ਅਨੁਸਾਰ ਇਸ ਅਧੀਨ ਕੁਝ ਮੰਤਰੀਆਂ ਦੇ ਵਿਭਾਗਾਂ ਨੂੰ ਬਦਲਿਆ ਜਾ ਰਿਹਾ ਹੈ। ਇਸ ਵਿਚ ਪ੍ਰਮੁੱਖ ਰੂਪ ਨਾਲ ਨਵਜੋਤ ਸਿੰਘ ਸਿਧੂ ਹਨ। ਨਵਜੋਤ ਸਿੱਧੂ ਦਾ ਵਿਭਾਗ ਬਦਲਣ ਦਾ ਐਲਾਨ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਕੇਵਲ ਇਸ ਗੱਲ ਦਾ ਇੰਤਜਾਰ ਕਰ ਰਹੇ ਸਨ ਕਿ ਸਿੱਧੂ ਦਾ ਵਿਭਾਗ ਬਦਲਣ ਨੂੰ ਲੈ ਕੇ ਪਾਰਟੀ ਹਾਈਕਮਾਨ ਵਲੋਂ ਕੀ ਪ੍ਰਤੀਕਿਰਿਆ ਆਉਂਦੀ ਹੈ। ਹਾਲਾਂਕਿ ਕਾਂਗਰਸ ਦੀ ਨੀਤੀ ਦੇ ਅਨੁਸਾਰ ਮੰਤਰੀਆਂ ਦੇ ਵਿਭਾਗ ਬਦਲਣ ਦਾ ਅਧਿਕਾਰ ਮੁੱਖ ਮੰਤਰੀ ਦੇ ਕੋਲ ਹੀ ਹੁੰਦਾ ਹੈ।

ਪੰਜਾਬ ਦੇ ਛੇ ਕੈਬਨਿਟ ਮੰਤਰੀਆਂ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ, ਅਰੁਣਾ ਚੌਧਰੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ਵਿਚ ਕਾਂਗਰਗ ਦੇ ਉਮੀਦਵਾਰਾਂ ਨੂੰ ਲੀਡ ਨਹੀਂ ਮਿਲੀ ਸੀ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਵਿਚੋਂ ਕੁਝ ਮੰਤਰੀਆਂ ਦੇ ਵਿਭਾਗਾਂ ਨੂੰ ਜਲਦ ਬਦਲ ਸਕਦੇ ਹਨ।