ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

38

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਵੱਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ
ਚੰਡੀਗੜ, 6 ਜੂਨ
ਪੰਜਾਬ  ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਜਿਸ ਨਾਲ ਸਾਲ 2020-21 ਤੋਂ ਕਾਲਜ ਦਾ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਰਾਹ ਪੱਧਰਾ ਹੋਵੇਗਾ। ਮੈਡੀਕਲ ਕੌਂਸਲ ਆਫ ਇੰਡੀਆ, ਨਵੀਂ ਦਿੱਲੀ ਵੱਲੋਂ 100 ਐਮ.ਬੀ.ਬੀ.ਐਸ. ਸੀਟਾਂ ਲਈ ਨਿਰਧਾਰਤ ਘੱਟੋ-ਘੱਟ ਮਾਪਦੰਡ ਪੂਰੇ ਕਰਨ ਲਈ ਇਨਾਂ ਅਸਾਮੀਆਂ ਦੀ ਸਿਰਜਣਾ ਜ਼ਰੂਰੀ ਸੀ।