ਸਕੂਲ ਨੂੰ ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ ਮਹਿਲਾ ਦੀ ਮੌਤ

107

ਫਰੀਦਾਬਾਦ, 8 ਜੂਨ – ਹਰਿਆਣਾ ਦੇ ਫਰੀਦਾਬਾਦ ਵਿਚ ਅੱਜ ਇੱਕ ਪ੍ਰਾਈਵੇਟ ਸਕੂਲ ਨੂੰ ਅਚਾਨਕ ਲੱਗੀ ਅੱਗ ਕਾਰਨ 2 ਬੱਚਿਆਂ ਸਮੇਤ ਇੱਕ ਮਹਿਲਾ ਦੀ ਮੌਤ ਹੋ ਗਈ। ਫਿਲਹਾਲ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

ਇਸ ਦੌਰਾਨ ਸਕੂਲ ਵਿਚ ਕੋਈ ਵੀ ਅੱਗ ਬੁਝਾਊ ਯੰਤਰ ਮੌਜੂਦ ਨਹੀਂ ਸੀ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਕੁਝ ਦਿਨ ਪਹਿਲਾਂ ਗੁਜਰਾਤ ਦੇ ਇੱਕ ਸਿੱਖਿਆ ਇੰਟਸਟੀਚਿਊਟ ਨੂੰ ਲੱਗੀ ਅੱਗ ਤੋਂ ਬਾਅਦ ਸਿੱਖਿਆ ਸੰਸਥਾਵਾਂ ਕੋਈ ਸਬਕ ਨਹੀਂ ਸਿੱਖ ਰਹੀਆਂ, ਜਿਸ ਕਾਰਨ ਮਾਸੂਮ ਬੱਚਿਆਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪੈ ਰਹੀਆਂ ਹਨ।

ਇਸ ਸਕੂਲ ਦੀ ਰਸਤਾ ਜਿਆਦਾ ਚੌੜਾ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਇਥੇ ਪਹੁੰਚਣ ਵਿਚ ਮੁਸ਼ਕਿਲ ਆਈ। ਇਸ ਅੱਗ ਉਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ।