ਯੁਵਰਾਜ ਸਿੰਘ ਨੇ ਕੌਮਾਂਤਰੀ ਕ੍ਰਿਕਟ ਨੂੰ ਆਖੀ ਅਲਵਿਦਾ

38

ਨਵੀਂ ਦਿੱਲੀ, 10 ਜੂਨ – ਭਾਰਤੀ ਟੀਮ ਦੇ ਵਿਸਫੋਟਕ ਬੱਲੇਬਾਜ ਯੁਵਰਾਜ ਸਿੰਘ ਨੇ ਅੱਜ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ। ਭਾਰਤ ਨੂੰ 2011 ਵਿਚ ਵਿਸ਼ਵ ਕੱਪ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਅੱਜ ਆਪਣੇ 18 ਸਾਲਾਂ ਦੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

ਸਿਕਸਰ ਕਿੰਗ ਵਜੋਂ ਜਾਣੇ ਜਾਂਦੇ ਯੁਵਰਾਜ ਸਿੰਘ ਨੇ ਅਨੇਕਾਂ ਰਿਕਾਰਡ ਆਪਣੇ ਨਾਮ ਕੀਤੇ। ਲੰਮੇ ਸਮੇਂ ਤੋਂ ਟੀਮ ਤੋਂ ਬਾਹਰ ਰਹੇ ਯੁਵਰਾਜ ਸਿੰਘ ਅੱਜ ਲੈਣ ਸਮੇਂ ਭਾਵੁਕ ਹੋ ਗਏ।