ਸੰਗਰੂਰ, 10 ਜੂਨ – ਸੰਗਰੂਰ ਦੇ ਭਗਵਾਨਪੁਰਾ ਪਿੰਡ ਵਿਚ ਬੋਰਵੈੱਲ ਵਿਚ ਡਿੱਗੇ 3 ਸਾਲ ਦੇ ਫਤਿਹਵੀਰ ਨਾਮਕ ਮਾਸੂਮ ਨੂੰ ਬਚਾਉਣ ਲਈ ਜੱਦੋਜਹਿਦ ਜਾਰੀ ਹੈ। ਵੀਰਵਾਰ ਦੀ ਸ਼ਾਮ ਨੂੰ ਬੋਰ ਵਿਚ ਡਿੱਗੇ ਫਤਿਹਵੀਰ ਨੂੰ ਕੱਢਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸੇਵਾਦਾਰ ਡਟੇ ਹੋਏ ਹਨ। ਇਸ ਦੌਰਾਨ ਇਹ ਆਪ੍ਰੇਸ਼ਨ ਆਪਣੇ ਆਖਰੀ ਪੜਾਅ ਉਤੇ ਹੈ।
ਅਸਲ ਵਿੱਚ ਜਿਸ ਬੋਰ ਵਿੱਚ ਫ਼ਤਹਿਵੀਰ ਸਿੰਘ ਫਸਿਆ ਹੋਇਆ ਹੈ ਉਸ ਦੇ ਬਰਾਬਰ ਤਕਰਬੀਨ 110 ਫੁੱਟ ਡੂੰਘਾ ਤੇ ਤਿੰਨ ਫੁੱਟ ਚੌੜਾ ਬੋਰ ਪੁੱਟਿਆ ਗਿਆ ਹੈ ਅਤੇ ਫ਼ਤਿਹਵੀਰ ਤਕਰੀਬਨ 104 ਫੁੱਟ ‘ਤੇ ਫਸਿਆ ਹੋਇਆ ਹੈ। ਦੋਵਾਂ ਬੋਰਾਂ ਨੂੰ ਜੋੜਨ ਲਈ ਐਨਡੀਆਰਐਫ ਦੀ ਟੀਮ ਨੇ ਇੱਕ ਸੁਰੰਗ ਪੁੱਟੀ, ਜਿਸ ਦੀ ਦਿਸ਼ਾ ਗ਼ਲਤ ਹੋ ਗਈ।
ਉਮੀਦ ਜਤਾਈ ਜਾ ਰਹੀ ਹੈ ਕਿ ਕੁਝ ਹੀ ਸਮੇਂ ਵਿਚ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ।