ਹਜ਼ਾਰਾਂ ਸੇਜਲ ਅੱਖਾਂ ਨੇ ਫਤਿਹਵੀਰ ਨੂੰ ਦਿੱਤੀ ਅੰਤਿਮ ਵਿਦਾਈ

101

ਸੰਗਰੂਰ, 11 ਜੂਨ – ਬੋਰਵੈੱਲ ਵਿਚ ਡਿੱਗ ਕੇ ਆਪਣੀ ਜਾਨ ਗਵਾਉਣ ਵਾਲੇ ਮਾਸੂਮ ਫਤਿਹਵੀਰ ਸਿੰਘ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।

110 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਅੱਜ ਉਸ ਨੂੰ ਸਵੇਰੇ ਬੋਰ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਹੈਲੀਕਾਪਟਰ ਦੁਆਰਾ ਚੰਡੀਗੜ੍ਹ ਲਿਆਂਦਾ ਗਿਆ। ਚੰਡੀਗੜ੍ਹ ਪੀਜੀਆਈ ਵਿਖੇ ਉਸ ਦਾ ਪੋਸਟ ਮਾਰਟਮ ਹੋਇਆ। ਪੋਸਟ ਮਾਰਟਮ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਫਤਿਹਵੀਰ ਦੀ ਮੌਤ ਦੋ ਦਿਨ ਪਹਿਲਾਂ ਹੀ ਹੋ ਚੁਕੀ ਸੀ ਅਤੇ ਅੱਜ ਉਸ ਨੂੰ ਮ੍ਰਿਤਕ ਹਾਲਤ ਵਿਚ ਹੀ ਹਸਪਤਾਲ ਵਿਚ ਲਿਆਦਾ ਗਿਆ ਸੀ।

ਇਸ ਤੋਂ ਬਾਅਦ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ, ਜਿਸ ਤੋਂ ਬਾਅਦ ਉਸ ਦਾ ਹਜਾਰਾਂ ਹੀ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।