੍ਹ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ੍ਹ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਕੇਸਰੀ’ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮਨਸਾ ਰਾਮ 65 ਵਰ੍ਹਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ ‘ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਰਦਿਆਂ ਅਕਾਲ ਪੁਰਖ ਅੱਗੇ ਇਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮਨਸਾ ਰਾਮ ਦੇ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।