ਅਰੁਨਾ ਚੌਧਰੀ ਵੱਲੋਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ ਬੱਚਿਆਂ ਤੇ ਔਰਤਾਂ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼

13


• ਵਨ ਸਟਾਪ ਸੈਂਟਰ ਤੇ ਵਰਕਿੰਗ ਵੂਮੈਨ ਹੋਸਟਲ ਨੂੰ ਸਥਾਪਤ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ
• ਨਿਰਭਿਆ ਸਕੀਮ ਤਹਿਤ ਕੇਂਦਰ ਤੋਂ ਫੰਡ ਹਾਸਲ ਕਰਨ ਲਈ ਸਮੂਹ ਜ਼ਿਲਿ•ਆਂ ਤੋਂ ਨਿਵੇਕਲੇ ਸੁਝਾਅ ਮੰਗੇ
• ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਤੁਰੰਤ ਭਰਨ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼
• ਮਾਤਰੂ ਵੰਦਨਾ ਯੋਜਨਾ ਦੇ ਨਤੀਜਿਆਂ ਉਤੇ ਤਸੱਲੀ ਪ੍ਰਗਟਾਈ
• ਕੈਬਨਿਟ ਮੰਤਰੀ ਨੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਕੀਤੀ ਜ਼ਿਲਾ ਪ੍ਰੋਗਰਾਮ ਅਫਸਰਾਂ ਨਾਲ ਸਮੀਖਿਆ ਮੀਟਿੰਗ
• ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਖੁਦ ਦੋ ਮਹੀਨਿਆਂ ਬਾਅਦ ਜ਼ਿਲਾ ਅਧਿਕਾਰੀਆਂ ਨਾਲ ਕਰਿਆ ਕਰਨਗੇ ਸਮੀਖਿਆ ਮੀਟਿੰਗ
ਚੰਡੀਗੜ•, 14 ਜੂਨ- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਸਮੂਹ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਇਨ•ਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਵਿਖੇ ਕਮੇਟੀ ਰੂਮ ਵਿਖੇ ਚੱਲੀ ਮੈਰਾਥਨ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਹਰ ਸਕੀਮ ਦੀ ਸਮੀਖਿਆ ਕੀਤੀ ਅਤੇ ਫੈਸਲਾ ਕੀਤਾ ਕਿ ਉਹ ਖੁਦ ਦੋ ਮਹੀਨਿਆਂ ਬਾਅਦ ਇਸੇ ਤਰ•ਾਂ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਕਰਨਗੇ ਜਦੋਂ ਕਿ ਵਿਭਾਗ ਦੇ ਉਚ ਅਧਿਕਾਰੀ ਹਰ ਮਹੀਨੇ ਮੀਟਿੰਗ ਲਿਆ ਕਰਨਗੇ। ਮੀਟਿੰਗ ਦੀ ਸ਼ੁਰੂਆਤ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਜਦੋਂ ਕਿ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਸਪਰਾ ਨੇ ਮੀਟਿੰਗ ਦੀ ਕਾਰਵਾਈ ਚਲਾਈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਕਿਉਂਕਿ ਇਹ ਸਭ ਤੋਂ ਸੰਵੇਦਨਸ਼ੀਲ ਮਾਮਲਾ ਹੈ। ਉਨ•ਾਂ ਕਿਹਾ ਕਿ ਦੋਵਾਂ ਵਰਗਾਂ ਨਾਲ ਕਿਸੇ ਵੀ ਤਰ•ਾਂ ਦੇ ਸੋਸ਼ਣ ਜਾਂ ਅਪਰਾਧ ਤੋਂ ਬਾਅਦ ਪੀੜਤ ਲਈ ਬਣਾਏ ਗਏ ‘ਵਨ ਸਟਾਪ ਸੈਂਟਰ’ ਦੀ ਕਾਰਜਸ਼ੈਲੀ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ•ਾਂ ਨੂੰ ਦੱਸਿਆ ਗਿਆ ਕਿ ਹਾਲੇ ਪੰਜ ਜ਼ਿਲਿ•ਆਂ ਵਿੱਚ ਇਨ•ਾਂ ਸੈਂਟਰਜ਼ ਦੀ ਉਸਾਰੀ ਨਿਰਮਾਣ ਅਧੀਨ ਹੈ ਜਿਸ ਕਾਰਨ ਇਨ•ਾਂ ਨੂੰ ਆਰਜ਼ੀ ਤੌਰ ‘ਤੇ ਹਸਪਤਾਲਾਂ ਵਿੱਚ ਚਲਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੀੜਤ ਦੀ ਸ਼ਨਾਖਤ ਗੁਪਤ ਰੱਖੀ ਜਾਵੇ ਅਤੇ ਉਨ•ਾਂ ਦੀ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਮੱਦਦ ਕਰਨੀ ਯਕੀਨੀ ਬਣਾਈ ਜਾਵੇ। ਇਸੇ ਤਰ•ਾਂ ਉਨ•ਾਂ ਵੱਡੇ ਸ਼ਹਿਰਾਂ ਵਿੱਚ ਕੰਮਕਾਜੀ ਮਹਿਲਾਵਾਂ ਲਈ ਬਣਾਏ ਜਾਣ ਵਾਲੇ ‘ਵਰਕਿੰਗ ਵੂਮੈਨ ਹੋਸਟਲ’ ਦੀ ਸਕੀਮ ਦਾ ਜਾਇਜ਼ਾ ਲਿਆ। ਪਟਿਆਲਾ, ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਵਿਖੇ ਇਨ•ਾਂ ਹੋਸਟਲਾਂ ਲਈ ਜ਼ਮੀਨ ਦੀ ਸ਼ਨਾਖਤ ਕਰ ਲਈ ਗਈ ਹੈ ਜਦੋਂ ਕਿ ਮੁਹਾਲੀ ਵਿਖੇ ਹਾਲੇ ਕਰਨੀ ਹੈ। ਮੰਤਰੀ ਨੇ ਇਸ ਕੰਮ ਨੂੰ ਜਲਦ ਨੇਪਰੇ ਚਾੜ•ਨ ਦੀਆਂ ਹਦਾਇਤਾਂ ਦਿੱਤੀਆਂ ਜਦੋਂ ਕਿ ਬਾਕੀ ਰਹਿੰਦੇ ਹੋਰ ਵੱਡੇ ਸ਼ਹਿਰਾਂ ਨੂੰ ਵੀ ਇਸ ਸਕੀਮ ਅਧੀਨ ਲਿਆਉਣ ਲਈ ਕਿਹਾ। ਉਨ•ਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਲਈ ਇਹ ਇਕ ਵੱਡਾ ਕਦਮ ਹੋਵੇਗਾ।
ਆਂਗਣਵਾੜੀ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਕਮੀਆਂ ਦੀ ਸਮੀਖਿਆ ਕਰਦਿਆਂ ਸ੍ਰੀਮਤੀ ਚੌਧਰੀ ਨੇ ਇਨ•ਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ। ਉਨ•ਾਂ ਜ਼ਿਲਾ ਵਾਰ ਕੇਂਦਰਾਂ ਵਿੱਚ ਖਾਲੀ ਪਈਆਂ ਹੈਲਪਰਾਂ ਤੇ ਵਰਕਰਾਂ ਦੀਆਂ ਆਸਾਮੀਆਂ ਦੀ ਗਿਣਤੀ ਪੁੱਛੀ ਅਤੇ ਇਨ•ਾਂ ਨੂੰ ਜ਼ਿਲਾ ਪੱਧਰ ‘ਤੇ ਫੌਰੀ ਤੌਰ ‘ਤੇ ਭਰਨ ਦੇ ਹੁਕਮ ਦਿੱਤੇ। ਉਨ•ਾਂ ਕਿਹਾ ਕਿ ਸਿੱਖਿਆ ਵਿਭਾਗ ਨਾਲ ਪੂਰਾ ਤਾਲਮੇਲ ਸਥਾਪਤ ਕਰ ਕੇ ਪ੍ਰੀ ਪ੍ਰਾਇਮਰੀ ਕਲਾਸਾਂ ਨੂੰ ਸਫਲਤਾ ਪੂਰਵਕ ਚਲਾਇਆ ਜਾਵੇ। ਉਨ•ਾਂ ਕਿਹਾ ਕਿ ਜਿਹੜੇ ਆਂਗਣਵਾੜੀ ਕੇਂਦਰ ਸਕੂਲਾਂ ਤੋਂ ਦੂਰ ਹਨ, ਉਨ•ਾਂ ਵਿੱਚ ਅਧਿਆਪਕ ਖੁਦ ਆ ਕੇ ਬੱਚਿਆਂ ਨੂੰ ਪੜ•ਾਇਆ ਕਰਨਗੇ। ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਲੋੜੀਂਦੇ ਰਾਸ਼ਨ ਅਤੇ ਉਨ•ਾਂ ਦੇ ਡਾਈਟ ਸ਼ਡਿਊਲ ਬਾਰੇ ਚਰਚਾ ਕਰਦਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਖੁਰਾਕ ਨਾਲ ਕਿਸੇ ਵੀ ਤਰ•ਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ•ਾਂ ਕਿਹਾ ਕਿ ਕੋਈ ਵੀ ਬੱਚਾ ਪੌਸ਼ਟਿਕ ਖੁਰਾਕ ਤੋਂ ਵਾਂਝਾ ਨਾ ਰਹੇ। ਉਨ•ਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਬਿਠਾ ਕੇ ਬੱਚਿਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ।
ਸ੍ਰੀਮਤੀ ਚੌਧਰੀ ਨੇ ਪੋਸ਼ਣ ਅਭਿਆਨ ਅਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਪਿਛਲੇ ਨਤੀਜਿਆਂ ‘ਤੇ ਤਸੱਲੀ ਪ੍ਰਗਟਾਈ। ਉਨ•ਾਂ ਕਿਹਾ ਕਿ ਇਸ ਸਾਲ ਇਸ ਨੂੰ ਹੋਰ ਵੀ ਵੱਡੇ ਤਰੀਕੇ ਨਾਲ ਚਲਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਕੁਪੋਸ਼ਣ ਨਾ ਰਹੇ। ਉਨ•ਾਂ ਅਧਿਕਾਰੀਆਂ ਨੂੰ 2022 ਤੱਕ ਛੇ ਸਾਲ ਤੱਕ ਦੀ ਉਮਰ ਦੇ ਬੱਚਿਆਂ ਵਿੱਚ ਸਟਟਿੰਗ ਦੀ ਦਰ 38.4 ਫੀਸਦੀ ਤੋਂ ਘਟਾ ਕੇ 25 ਫੀਸਦੀ ਤੱਕ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਕਿਹਾ। ਉਨ•ਾਂ ਸਾਰੇ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਅਭਿਆਨ ਅਧੀਨ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਸਾਲਾਨਾ ਐਵਾਰਡਾਂ ਲਈ ਸਾਰੇ ਜ਼ਿਲੇ ਆਪਣਾ ਕੇਸ ਤਿਆਰ ਕਰ ਕੇ ਤੁਰੰਤ ਭੇਜਣ। ਉਨ•ਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸੂਬੇ ਦੇ ਸਮੂਹ 22 ਜ਼ਿਲਿ•ਆਂ ਵਿੱਚ ਪਹਿਲੀ ਜੁਲਾਈ 2017 ਤੋਂ ਚਲਾਈ ਜਾ ਰਹੀ ਹੈ ਜਿਸ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਤੇ ਨਿਊਟਰੀਸ਼ਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦਿੱਤੇ ਜਾਂਦੇ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਮਹਿਲਾਵਾਂ ਨੂੰ 75.98 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਮੌਜੂਦਾ ਵਿੱਤੀ ਵਰ•ੇ 2019-20 ਲਈ ਇਸ ਸਕੀਮ ਲਈ 33.14 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਹੁਣ ਤੱਕ 1,98,659 ਲਾਭਪਾਤਰੀਆਂ ਨੂੰ ਸਕੀਮ ਦੇ ਪੋਰਟਲ ‘ਤੇ ਇਨਰੋਲ ਕੀਤਾ ਜਾ ਚੁੱਕਾ ਹੈ।
ਸ੍ਰੀਮਤੀ ਚੌਧਰੀ ਨੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਕਿਹਾ ਕਿ ਨਿਰਭਿਆ ਸਕੀਮ ਤਹਿਤ ਫੰਡ ਹਾਸਲ ਕਰਨ ਲਈ ਹਰ ਜ਼ਿਲਾ ਪ੍ਰਭਾਵਸ਼ਾਲੀ ਯੋਜਨਾ ਬਣਾਏ ਜਿਸ ਨੂੰ ਭਾਰਤ ਸਰਕਾਰ ਕੋਲ ਭੇਜਿਆ ਜਾਵੇ। ਉਨ•ਾਂ ਬੇਟੀ ਬਚਾਓ ਬੇਟੀ ਪੜਾਓ ਯੋਜਨਾ ਨੂੰ ਪ੍ਰੈਕਟੀਕਲ ਤਰੀਕੇ ਨਾਲ ਹੇਠਲੇ ਪੱਧਰ ‘ਤੇ ਕਾਮਯਾਬ ਕਰਨ ਲਈ ਨਿਵੇਕਲੇ ਕਦਮ ਸ਼ੁਰੂ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਲੜਕੀਆਂ ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਜਾਵੇ। ਇਸੇ ਤਰ•ਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਗੁਰੂ ਜੀ ਨਾਲ ਸਬੰਧਤ ਪਿੰਡਾਂ ਵਿੱਚ ਲਗਾਏ ਜਾਣ ਵਾਲੇ 550 ਪੌਦਿਆਂ ਵਿੱਚੋਂ ਕੁਝ ਪੌਦੇ ਨਵ-ਜਨਮੀਆਂ ਲੜਕੀਆਂ ਦੇ ਪਰਿਵਾਰਾਂ ਹੱਥੋਂ ਲਗਾਏ ਜਾਣ।
ਮੀਟਿੰਗ ਵਿੱਚ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਰੁਪਿੰਦਰ ਕੌਰ ਤੇ ਅਮਰਜੀਤ ਸਿੰਘ, ਸਮੂਹ ਜ਼ਿਲਾ ਪ੍ਰੋਗਰਾਮ ਅਧਿਕਾਰੀ ਹਾਜ਼ਰ ਸਨ।