ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਮੁੱਖ ਮੰਤਰੀ ਦੀ ਤਰਫੋ ਸ਼ਹੀਦ ਫਲਾਇੰਗ ਲੈਫਟੀਨੈਂਟ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ

46


ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਮੁੱਖ ਮੰਤਰੀ ਦੀ ਤਰਫੋ ਸ਼ਹੀਦ ਫਲਾਇੰਗ ਲੈਫਟੀਨੈਂਟ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ
ਸ਼ਹੀਦ ਦੀ ਮਿਰਤਕ ਦੇਹ ਨੂੰ ਸਮਾਣਾ ਲਿਆਉਣ ਲਈ ਪੰਜਾਬ ਸਰਕਾਰ ਹਵਾਈ ਫੌਜ਼ ਦੇ ਸੰਪਰਕ ਵਿਚ
ਸਮਾਣਾ, ਪਟਿਆਲਾ, 16 ਜੂਨ:
ਪਿਛਲੇ ਦਿਨੀਂ ਭਾਰਤੀ ਹਵਾਈ ਸੈਨਾ ਦੇ ਐਨ.ਏ 32 ਜਹਾਜ ਨੂੰ ਅਸਾਮ ਦੇ ਜੋਰਾਹਟ ਖੇਤਰ ਚ ਹਾਦਸਾ ਪੇਸ਼ ਆਉਣ ਕਾਰਨ ਸ਼ਹੀਦ ਹੋਏ ਸਮਾਣਾ ਦੇ 27 ਸਾਲਾਂ ਫਲਾਇੰਗ ਲੈਫਟੀਨੈਂਟ ਸ੍ਰੀ ਮੋਹਿਤ ਗਰਗ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਦੁੱਖ ਸਾਝਾਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਮ.ਐਲ.ਏ. ਸਮਾਣਾ ਸ੍ਰੀ ਰਜਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਤੇ ਐਸ.ਐਸ.ਪੀ. ਸ੍ਰੀ ਮਨਦੀਪ ਸਿੰਘ ਸਿੱਧੂ ਵੀ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਝਾਂ ਕਰਨ ਪੁੱਜੇ।
ਇਸ ਮੌਕੇ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋ ਸ਼ਹੀਦ ਮੋਹਿਤ ਗਰਗ ਦੇ ਪਿਤਾ ਸ੍ਰੀ ਸੁਰਿੰਦਰਪਾਲ ਗਰਗ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਝਾਂ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਸ੍ਰੀ ਮੋਹਿਤ ਗਰਗ ਦੀ ਮਿਰਤਕ ਦੇਹ ਨੂੰ ਸਮਾਣਾ ਲਿਆਉਣ ਲਈ ਲਗਾਤਾਰ ਭਾਰਤੀ ਹਵਾਈ ਫੌਜ਼ ਨਾਲ ਸੰਪਰਕ ਬਣਾਇਆ ਹੋਇਆ ਹੈ।
ਇਸ ਮੌਕੇ ਪੱਤਰਕਾਰਾਂ ਵੱਲੋ ਸ਼ਹੀਦ ਮੋਹਿਤ ਗਰਗ ਦੀ ਸਮਾਣਾ ਵਿਖੇ ਕੋਈ ਯਾਦਗਾਰ ਬਣਾਉਣ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਸਿੰਗਲਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਲਾਹ ਮਸ਼ਵਰੇ ਉਪਰੰਤ ਪਰਿਵਾਰ ਜੋ ਵੀ ਹੁਕਮ ਕਰੇਗਾ ਉਸਨੂੰ ਪਰਵਾਨ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਸ਼ਹੀਦ ਦੇ ਪਰਿਵਾਰਕ ਮੈਂਬਰ ਸ੍ਰੀ ਰਿਸ਼ੀਪਾਲ ਗਰਗ, ਸ੍ਰੀ ਅਸ਼ਵਨੀ ਗਰਗ, ਸ੍ਰੀ ਕੇਵਲ ਗਰਗ, ਸ੍ਰੀ ਰਾਮੇਸ਼ਵਰ ਗਰਗ, ਸ੍ਰੀ ਡਾ. ਪ੍ਰੇਮ ਪਾਲ ਗਰਗ ਅਤੇ ਸ੍ਰੀ ਪਵਨ ਸ਼ਾਸਤਰੀ, ਸ੍ਰੀ ਗੋਪਾਲ ਕ੍ਰਿਸ਼ਨ ਗਰਗ, ਸ੍ਰੀ ਵਿਜੈ ਅਗਰਵਾਲ, ਸ੍ਰੀ ਅਸ਼ੋਕ ਮੋਦਗਿਲ, ਸ੍ਰੀ ਸ਼ਿਵ ਕੁਮਾਰ ਘੱਗਾ, ਐਡਵੋਕੇਟ ਅਸ਼ਵਨੀ ਗੁਪਤਾ, ਤਹਿਸਲੀਦਾਰ ਸ੍ਰੀ ਸੰਦੀਪ ਸਿੰਘ, ਡੀ.ਐਸ.ਪੀ. ਸਮਾਣਾ ਸ੍ਰੀ ਜਸਵੰਤ ਸਿੰਘ ਮਾਂਗਟ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।