ਨਵੀਂ ਦਿੱਲੀ, 17 ਜੂਨ – ਭਾਜਪਾ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਿਚ 17ਵੀਂ ਲੋਕ ਸਭਾ ਲਈ ਰਾਸ਼ਟਰਪਤੀ ਨੇ ਉਹਨਾਂ ਨੂੰ ਸਹੁੰ ਚੁਕਾਈ।
ਦੱਸਣਯੋਗ ਹੈ ਕਿ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 26 ਜੁਲਾਈ ਤੱਕ ਚੱਲੇਗਾ।