ਚੰਡੀਗੜ੍ਹ, 17 ਜੂਨ – ਹਾਈਕੋਰਟ ਵਲੋਂ ਜਨਹਿੱਤ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਅੱਜ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਨੇ ਜਵਾਬ ਮੰਗਿਆ ਹੈ ਕਿ ਫਤਿਹਵੀਰ ਦੀ ਮੌਤ ਲਈ ਜ਼ਿੰਮੇਵਾਰ ਕੌਣ ਹੈ।
ਦੱਸਣਯੋਗ ਹੈ ਕਿ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ 2 ਸਾਲਾਂ ਦਾ ਫਤਿਹਵੀਰ ਸਿੰਘ ਬੋਰਵੈੱਲ ਵਿਚ ਡਿੱਗ ਗਿਆ ਸੀ, ਜਿਸ ਨੂੰ ਲਗਪਗ 110 ਘੰਟਿਆਂ ਬਾਅਦ ਬੋਰਵੈੱਲ ਵਿਚ ਮ੍ਰਿਤਕ ਬਾਹਰ ਕੱਢਿਆ ਗਿਆ।