ਚੰਡੀਗੜ੍ਹ/ਗੁਰਦਾਸਪੁਰ, 10 ਅਕਤੂਬਰ (ਵਿਸ਼ਵ ਵਾਰਤਾ) – ਗੁਰਦਾਸਪੁਰ ਲੋਕਸਭਾ ਜ਼ਿਮਨੀ ਚੋਣ ਲਈ ਮਤਦਾਨ ਭਲਕੇ 11 ਅਕਤੂਬਰ ਨੂੰ ਹੋਣ ਜਾ ਰਿਹਾ ਹੈ| ਇਹ ਸੀਟ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਸੀ| ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ|
ਗੁਰਦਾਸਪੁਰ ਸੀਟ ਉਤੇ ਕਾਂਗਰਸ ਵੱਲੋਂ ਸੁਨੀਲ ਜਾਖੜ, ਅਕਾਲੀ-ਭਾਜਪਾ ਵੱਲੋਂ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ ਵੱਲੋਂ ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਹਨ|
ਜ਼ਿਮਨੀ ਚੋਣ ਲਈ ਸੁਰੱਖਿਆ ਸਖਤ ਪ੍ਰਬੰਧ ਕੀਤੇ ਗਏ ਹਨ| ਇਸ ਸਬੰਧੀ ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਤੋਂ ਇਲਾਵਾ ਆਰਮਡ ਪੁਲਿਸ ਦੀਆਂ 4 ਕੰਪਨੀਆਂ ਅਤੇ ਪੈਰਾਮਿਲਟਰੀ ਫੋਰਸ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ| ਗੁਰਦਾਸਪੁਰ ਵਿਚ ਲਗਪਗ 15 ਲੱਖ ਵੋਟਰ ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ| ਮਤਦਾਨ ਲਈ 1,781 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਈ.ਵੀ.ਐਮ ਰਾਹੀਂ ਵੋਟਿੰਗ ਹੋਵੇਗੀ|
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...