ਫਰੀਦਕੋਟ, 24 ਜੂਨ – ਫਰੀਦਕੋਟ ਵਿਚ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਅੱਜ ਕੋਟਕਪੂਰਾ ਵਿਖੇ ਫਲੈਗ ਮਾਰਚ ਕੱਢਿਆ ਗਿਆ।
ਇੱਥੇ ਇਹ ਗੱਲ ਵਰਨਣਯੋਗ ਹੈ ਕਿ ਬੀਤੇ ਦਿਨੀਂ ਨਾਭਾ ਜੇਲ੍ਹ ਵਿਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਤੇ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦਾ 2 ਕੈਦੀਆਂ ਨੇ ਕਤਲ ਕਰ ਦਿੱਤਾ ਸੀ।
ਇਸ ਦੌਰਾਨ ਮਹਿੰਦਰਪਾਲ ਬਿੱਟੂ ਦੀ ਲਾਸ਼ ਨੂੰ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਚ ਰੱਖਿਆ ਗਿਆ ਹੈ, ਜਿਥੇ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀ ਮੌਜੂਦ ਹਨ।