ਚੰਡੀਗੜ, 24 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਪ੍ਰਸ਼ਾਸਨ ਵਲੋਂ ਨਿਰਪੱਖ ਜਾਂਚ ਦਾ ਭਰੋਸਾ ਮਿਲਣ ਤੋਂ ਬਾਅਦ ਡੇਰਾ ਸਮਰਥਕ ਮਹਿੰਦਰਪਾਲ ਸਿੰਘ ਬਿੱਟੂ ਦੀ ਮ੍ਰਿਤਕ ਦੇਹ ਦਾ ਅੱਜ ਅੰਤਿਮ ਸੰਸਕਾਰ ਕਰ ਦਿਤਾ ਗਿਆ।
ਇਸ ਤੋਂ ਪਹਿਲਾਂ ਬਿੱਟੂ ਦੀ ਮ੍ਰਿਤਕ ਦੇਹ ਨੂੰ ਕੋਟਕਪੁਰਾ ਵਿਚ ਡੇਰੇ ਦੇ ਨਾਮ ਚਰਚਾ ਘਰ ਵਿਚ ਰੱਖਿਆ ਗਿਆ ਸੀ। ਡੇਰਾ ਪ੍ਰੇਮੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ਤੱਕ ਬਿੱਟੂ ਦਾ ਅੰਤਿਮ ਸੰਸਕਾਰ ਨਾ ਕਰਨ ਉਤੇ ਅੜੇ ਸਨ, ਪਰ ਪਰਿਵਾਰ ਤੇ ਡੇਰਾ ਕਮੇਟੀ ਨੂੰ ਜਿਲ੍ਹਾ ਪ੍ਰਸ਼ਾਸਨ ਨੇ ਅੰਤਿਮ ਸੰਸਕਾਰ ਲਈ ਮਨਾ ਲਿਆ। ਡੀਸੀ ਨੇ ਪਰਿਵਾਰ ਨੂੰ ਸੁਰੱਖਿਆ ਦੇਣ ਤੇ ਹੋਰ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਭਰੋਸੇ ਤੋਂ ਬਾਅਦ ਬਿੱਟੂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿੱਟੂ ਹੱਤਿਆਕਾਂਡ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ) ਦੇ ਗਠਨ ਦਾ ਆਦੇਸ਼ ਦਿੱਤਾ ਹੈ।