ਚੰਡੀਗੜ, 25 ਜੂਨ – ਮੌਸਮ ਵਿਭਾਗ ਦੀ ਚੇਤਾਵਨੀ ਹੈ ਕਿ ਆਗਾਮੀ 2 ਦਿਨਾਂ ਵਿਚ ਹਰਿਆਣਾ ਤੇ ਚੰਡੀਗੜ੍ਹ ਵਿਚ ਬਾਰਿਸ਼ ਤੇ ਹਨ੍ਹੇਰੀ ਦੀ ਸੰਭਾਵਨਾ ਹੈ। ਹਾਲਾਂਕਿ ਮਾਨਸੂਨ ਆਉਣ ਵਿਚ ਹਾਲੇ ਸਮਾਂ ਲੱਗੇਗਾ ਪਰ ਇਸ ਤੋਂ ਪਹਿਲਾਂ ਇਥੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।