ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ, ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ

25

ਨਵੀਂ ਦਿੱਲੀ, 1 ਜੁਲਾਈ – ਅਮਰਨਾਥ ਦੀ ਪਵਿੱਤਰ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅੱਜ ਪਹਿਲੇ ਜੱਥੇ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਇਹ ਯਾਤਰਾ 15 ਅਗਸਤ ਤੱਕ ਚੱਲੇਗੀ।

ਅਮਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।