ਚੰਡੀਗੜ੍ਹ, 3 ਜੁਲਾਈ– ਰਾਜਸਥਾਨ ਨੂੰ ਜਾ ਰਹੇ ਪੰਜਾਬ ਦੇ ਪਾਣੀ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਰੋਕਿਆ ਤੇ ਫਿਰ ਪਾਣੀ ਦੀਆਂ ਵਾਛੜਾਂ ਦਾ ਵੀ ਸਹਾਰਾ ਲੈਣਾ ਪਿਆ।
ਇਸ ਦੌਰਾਨ ਪੁਲਿਸ ਵਲੋਂ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ।