ਮਹਾਨ ਸੰਤ ਸਮਾਗਮ 16 ਨੂੰ ਰੁਦਰਪੁਰ ਵਿਖੇ : ਸੰਤ ਕ੍ਰਿਪਾਲ ਸਿੰਘ

22

ਰੁਦਰਪੁਰ, 5 ਜੁਲਾਈ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਸੰਤ ਸਮਾਗਮ 16 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਡੇਰਾ ਸ਼੍ਰੀ ਭਜਨਗੜ੍ਹ ਤਪ ਸਥਾਨ ਸੰਤ ਬਾਬਾ ਲਾਲ ਸਿੰਘ ਜੀ ਮਹਾਰਾਜ (ਰੁਦਰਪੁਰ) ਵਿਖੇ ਮਨਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਸੰਤ ਬਾਬਾ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪੈਣਗੇ। ਇਸ ਉਪਰੰਤ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਕੀਰਤਨੀ ਜੱਥੇ ਅਤੇ ਕਥਾ ਵਾਚਕ ਹਾਜ਼ਰੀ ਭਰਨਗੇ। ਉਹਨਾਂ ਸੰਗਤਾਂ ਨੂੰ ਪਰਿਵਾਰ ਦਰਸ਼ਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।