ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਆਖਿਆ ਕਿ ਇਹ ਫੈਸਲਾ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਗਰੀਬ ਮਾਰੂ ਫੈਸਲਾ ਕੀਤਾ ਗਿਆ ਹੈ ਜੋ ਕਿ ਦੇਸ਼ ਅਤੇ ਖਾਸ ਕਰ ਪੰਜਾਬ ਵਾਸੀਆਂ ਲਈ ਨਾਮੋਸ਼ੀ ਭਰਿਆ ਹੈ ।ਬਡਹੇੜੀ ਨੇ ਆਖਿਆ ਕਿ ਮੋਦੀ ਸਰਕਾਰ ਅਮੀਰ ਲੋਕਾਂ ਖਾਸ ਕਰਕੇ ਉਦਯੋਗਿਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫੈਸਲੇ ਕਰਨ ਲਈ ਪਹਿਲਾਂ ਵੀ ਸਾਬਤ ਹੋ ਚੁੱਕੀ ਹੈ ਹੁਣ ਦੁਬਾਰਾ ਸਤਾ ਵਿੱਚ ਆਉਣ ਤੋਂ ਬਾਅਦ ਹੋਰ ਵੀ ਤੇਜ਼ ਹੋ ਗਈ ਹੈ ਹੁਣ ਗਰੀਬ ਹੋਰ ਵੀ ਗਰੀਬ ਹੋਵੇਗਾ ਅਤੇ ਵਪਾਰਕ ਕੰਪਨੀਆਂ ਜੋ ਭਾਜਪਾ ਨੂੰ ਫੰਡ ਦਿੰਦੀਆਂ ਹਨ ਹੋਰ ਅਮੀਰ ਹੋਣਗੀਆਂ ਦੇਸ਼ ਦੀ ਆਰਥਿਕ ਹਾਲਤ ਹੋਰ ਵਿਗੜੇਗੀ ।ਬਡਹੇੜੀ ਨੇ ਆਖਿਆ ਕਿ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਜੋ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਤੇ ਵਾਧੂ ਭਾਰ ਨਾ ਪਵੇ ।
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵਜੋਂ ਸੰਭਾਲਿਆ ਅਹੁਦਾ
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵਜੋਂ ਸੰਭਾਲਿਆ ਅਹੁਦਾ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ...