ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 8 ਜੁਲਾਈ – ਯਮੁਨਾ ਐਕਸਪ੍ਰੈੱਸ ਵੇਅ ‘ਤੇ ਅੱਜ ਸਵੇਰੇ ਬੱਸ ਹਾਦਸਾ ਗਿਆ, ਜਿਸ ਵਿਚ 29 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਪੀਟੀਸੀ ਦੀ ਬੱਸ ਇੱਕ 40 ਫੁੱਟ ਉੱਚੇ ਪੁਲ ਤੋਂ ਹੇਠਾਂ ਨਾਲੇ ਵਿਚ ਜਾ ਡਿੱਗੀ, ਜਿਸ ਕਾਰਨ 29 ਲੋਕਾਂ ਦੀ ਮੌਤ ਹੋ ਗਈ।
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਇਸ ਹਾਦਸੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
https://twitter.com/capt_amarinder/status/1148108484975579137