ਚੰਡੀਗੜ, 9 ਜੁਲਾਈ : ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ•ਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਆਸ਼ਰਿਤਾਂ ਨਾਲ ਸਰਕਾਰ ਹਮਦਰਦੀ ਰੱਖਦੀ ਹੈ, ਇਸ ਲਈ ਸਾਰੇ ਵਿਭਾਗਾਂ ਵੱਲੋਂ ਅਜਿਹੇ ਕੇਸਾਂ ਦਾ ਬੈਕਲਾਗ ਪਹਿਲ ਦੇ ਅਧਾਰ ‘ਤੇ ਭਰਿਆ ਜਾ ਰਿਹਾ ਹੈ।
ਜਿਨ•ਾਂ ਅਸਾਮੀਆਂ ‘ਤੇ ਇਨ•ਾਂ ਲਾਭਪਾਤਰੀਆਂ ਨੂੰ ਭਰਤੀ ਕੀਤਾ ਗਿਆ ਹੈ ਉਨ•ਾਂ ਵਿੱਚ 10 ਅਸਾਮੀਆਂ ਗਰੁੱਪ ਸੀ ਅਤੇ 70 ਅਸਾਮੀਆਂ ਗਰੁੱਪ ਡੀ ਦੀਆਂ ਹਨ। ਇਨ•ਾਂ ਵਿੱਚੋਂ 6 ਉਮੀਦਵਾਰਾਂ ਦੀ ਕਲਰਕ, 3 ਜੂਨੀਅਰ ਡਰਾਫਟਸਮੈਨ, 1 ਰੋਡ ਇੰਸਪੈਕਟਰ, 59 ਸੇਵਾਦਾਰ, 5 ਬੇਲਦਾਰ, 2 ਚੌਂਕੀਦਾਰ, 3 ਸਵੀਪਰ ਅਤੇ 1 ਮਾਲੀ ਵਜੋਂ ਭਰਤੀ ਕੀਤੀ ਗਈ ਹੈ।
ਮੋਬਾਈਲ ਲੈਣ ਤੋਂ ਇਨਕਾਰ ਕਰਨ ‘ਤੇ ਦੁਕਾਨਦਾਰ ‘ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਜਾਰੀ
ਮੋਬਾਈਲ ਲੈਣ ਤੋਂ ਇਨਕਾਰ ਕਰਨ 'ਤੇ ਦੁਕਾਨਦਾਰ 'ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ...