ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਪਿੰਡ ਛੱਤ ਵਿਖੇ ਮਿਤੀ 08./09.07.2019 ਦੀ ਦਰਮਿਆਨੀ ਰਾਤ ਨੂੰ ਫਾਰਮ ਹਾਊਸ ਪਰ 02 ਵਿਅਕਤੀਆਂ ਦੇ ਹੋਏ ਅੰਨੇ ਕਤਲ ਕੇਸ ਨੂੰ ਮੋਹਾਲੀ ਪੁਲਿਸ ਵੱਲੋਂ 48 ਘੰਟਿਆਂ ਅੰਦਰ ਟਰੇਸ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ
ਸ੍ਰ: ਭੁੱਲਰ ਨੇ ਇਸ ਸਬੰਧੀ ਡਿਟੇਲ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 09.07.2019 ਨੂੰ ਸੁਭਾ ਰਾਜੇਸ਼ ਖਾਨ ਵਾਸੀ ਪਿੰਡ ਛੱਤ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਸ ਦਾ ਪਿਤਾ ਫਜਲਦੀਨ ਪੁੱਤਰ ਕਰੀਮੂਦੀਨ ਉਮਰ ਕਰੀਬ 62 ਸਾਲ ਜੋ ਕਿ ਆਰ.ਐਮ. ਸਿੰਗਲਾ ਦੇ ਫਾਰਮ ਹਾਉੂਸ ਜੋ ਕਿ ਛੱਤ ਪਿੰਡ ਦੀ ਹੱਦ ਵਿੱਚ ਪੈਦਾ ਹੈ, ਵਿਖੇ ਚੌਕੀਦਾਰੀ ਕਰਦਾ ਸੀḩ ਇਸ ਫਾਰਮ ਹਾਊਸ ਦੇ ਨੇੜੇ ਹੀ ਇਕਬਾਲ ਸਿੰਘ ਵਾਸੀ ਪਿੰਡ ਛੱਤ ਦੀ ਜਮੀਨ ਹੈ, ਜੋ ਰਜਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨਰਾਇਣਗੜ੍ਹ ਝੂੰਗੀਆਂ ਨੇ ਠੇਕੇ ਪਰ ਲਈ ਹੋਈ ਹੈḩ ਜਿਥੇ ਉਸ ਨੇ ਮੱਝਾਂ ਤੇ ਗਾਵਾਂ ਰੱਖੀਆਂ ਹੋਈਆਂ ਹਨ ਅਤੇ ਅਜੇ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਪਿੰਡ ਰਾਘਵਪੁਰ ਥਾਣਾ ਮੀਨਾਪੁਰ ਜਿਲਾ ਮੁਜੱਫਰਪੁਰ (ਬਿਹਾਰ) ਉਮਰ ਕਰੀਬ 32 ਸਾਲ ਨੂੰ ਨੌਕਰ ਰੱਖਿਆ ਹੋਇਆ ਹੈ, ਜਿਸ ਕੋਲ ਮੁਦੱਈ ਦਾ ਪਿਤਾ ਅਕਸਰ ਗੱਲਾਂ-ਬਾਤਾਂ ਕਰਨ ਜਾਂ ਮੋਟਰ ਤੋਂ ਪਾਣੀ ਲੈਣ ਚਲਿਆ ਜਾਂਦਾ ਸੀḩ ਮਿਤੀ 09.07.19 ਨੂੰ ਜਦੋਂ ਸੁਭਾ ਮੁਦੱਈ ਉਸ ਦੇ ਪਿਤਾ ਫਜਲਦੀਨ ਲਈ ਫਾਰਮ ਹਾਊਸ ਪਰ ਚਾਹ ਲੈ ਕੇ ਗਿਆ ਤਾਂ ਉਸ ਦੇ ਪਿਤਾ ਦੀ ਖੂਨ ਨਾਲ ਲੱਥਪੱਥ ਲਾਸ਼ ਇਕਬਾਲ ਸਿੰਘ ਦੀ ਮੋਟਰ ਦੇ ਨੇੜੇ ਪਈ ਸੀ ਅਤੇ ਅਜੇ ਕੁਮਾਰ ਦੀ ਲਾਸ਼ ਵੀ ਇਸ ਮੋਟਰ ਦੇ ਨੇੜੇ ਮੰਜੇ ਪਰ ਖੂਨ ਨਾਲ ਲੱਥਪੱਥ ਪਈ ਸੀḩ ਜਿਨ੍ਹਾਂ ਨੂੰ ਕੋਈ ਨਾ ਮਾਲੂਮ ਦੋਸੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀḩ ਮੁਦੱਈ ਰਾਜੇਸ਼ ਖਾਨ ਦੇ ਬਿਆਨ ਪਰ ਮੁਕੱਦਮਾ ਨੰਬਰ 237 ਮਿਤੀ 09.07.19 ਅ/ਧ 302,34 ਹਿੰ:ਦੰ: ਥਾਣਾ ਜੀਰਕਪੁਰ ਬਰਖਿਲਾਫ ਨਾ ਮਾਲੂਮ ਦੋਸ਼ੀਆਂ ਦੇ ਦਰਜ ਰਜਿਸਟਰ ਕੀਤਾ ਗਿਆ
ਸ਼੍ਰ: ਭੁੱਲਰ ਨੇ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਦੋਹਰੇ ਅੰਨੇ ਕਤਲ ਕੇਸ ਦੇ ਹਾਲਾਤਾਂ ਦਾ ਮੌਕਾ ਪਰ ਨਿਰੀਖਣ ਕਰਨ ਉਪਰੰਤ ਇਸ ਕੇਸ ਨੂੰ ਜਲਦੀ ਹੱਲ ਕਰਨ ਲਈ ਮੁਕੱਦਮਾ ਦੀ ਤਫਤੀਸ਼ ਵੱਖ-ਵੱਖ ਥਿਊਰੀਆਂ ਦੇ ਆਧਾਰਿਤ ਕਰਨ ਵਾਸਤੇ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮੋਹਾਲੀ ਦੀ ਅਗਵਾਈ ਹੇਠ ਸ੍ਰੀ ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀ. (ਇਨਵੈਸਟੀਗੇਸ਼ਨ) ਮੋਹਾਲੀ, ਸ੍ਰੀ ਗੁਰਬਖਸ਼ੀਸ਼ ਸਿੰਘ ਡੀ.ਐਸ.ਪੀ. ਸਰਕਲ ਡੇਰਾਬਸੀ, ਇੰਸਪੈਕਟਰ ਸਤਵੰਤ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ, ਇੰਸਪੈਕਟਰ ਗੁਰਚਰਨ ਸਿੰਘ ਮੁੱਖ ਅਫਸਰ ਥਾਣਾ ਜੀਰਕਪੁਰ ਅਤੇ ਇੰਸਪੈਕਟਰ ਜੋਗਿੰਦਰ ਸਿੰਘ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾ ਕੇ ਡਿਊਟੀ ਲਗਾਈ ਗਈḩ ਇਸ ਟੀਮ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਵੱਖ-ਵੱਖ ਥਿਊਰੀਆਂ ਦੇ ਆਧਾਰਿਤ ਤਫਤੀਸ਼ ਕੀਤੀ ਗਈ, ਜਿਸ ਦੌਰਾਨ ਇਹ ਤਫਤੀਸ਼ੀ ਟੀਮ ਅਸਲ ਦੋਸ਼ੀ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਅਤੇ ਇਸ ਮੁਕੱਦਮਾ ਵਿੱਚ ਅਸ਼ੋਕ ਕੁਮਾਰ ਪੁੱਤਰ ਰਾਮ ਪ੍ਰਕਾਸ਼ ਪਾਸਵਾਨ ਵਾਸੀ ਪਿੰਡ ਸਕਰਵਿਹਾਰ ਥਾਣਾ ਸਮਸਤੀਪੁਰ ਜਿਲਾ ਸਮਸਤੀਪੁਰ (ਬਿਹਾਰ) ਹਾਲ ਵਾਸੀ ਮੋਟਰ ਪਰਮਜੀਤ ਸਿੰਘ ਪੁੱਤਰ ਰੁਲਦਾ ਰਾਮ ਵਾਸੀ ਪਿੰਡ ਛੱਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਅਤੇ ਇਸ ਦੋਹਰੇ ਕਤਲ ਕਾਂਡ ਦੇ ਸਾਥੀ ਦੋਸ਼ੀਆਂ ਸੰਤੋਸ਼ ਕੁਮਾਰ, ਸੂਰਜ ਕੁਮਾਰ, ਕ੍ਰਿਸ ਪੁੱਤਰਾਨ ਰਾਮਜਤਿਨ ਪਾਸਵਾਨ ਵਾਸੀ ਵਾਰਡ ਨੰਬਰ 5 ਪੰਚਪਰ ਰਸੇੜਾ ਜਿਲਾ ਸਮਸਤੀਪੁਰ (ਬਿਹਾਰ) ਦੀ ਗ੍ਰਿਫਤਾਰੀ ਲਈ ਪੁਲਿਸ ਪਾਰਟੀਆਂ ਬਿਹਾਰ ਲਈ ਰਵਾਨਾ ਕੀਤੀਆਂ ਗਈਆਂ ਹਨ, ਜਿਨ੍ਹਾਂ ਨੁੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ
ਗ੍ਰਿਫਤਾਰ ਕੀਤੇ ਗਏ ਦੋਸ਼ੀ ਅਸ਼ੋਕ ਕੁਮਾਰ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੀ ਘਰਵਾਲੀ ਨਾਲ ਮ੍ਰਿਤਕ ਅਜੇ ਕੁਮਾਰ ਦੇ ਨਜਾਇਜ ਸਬੰਧ ਸਨ, ਜਿਸ ਨੂੰ ਉਸ ਨੇ ਇਥੋ ਜਾਣ ਲਈ ਕਿਹਾ ਸੀ, ਪ੍ਰੰਤੂ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਸੀḩ ਜਿਸ ਕਰਕੇ ਉਸ ਨੇ ਆਪਣੇ ਭਾਣਜਿਆ ਨਾਲ ਸਲਾਹ-ਮਸ਼ਵਰਾ ਕਰਕੇ ਅਣਖ ਦੀ ਖਾਤਰ ਮਿਤੀ 08./09.07.2019 ਦੀ ਦਰਮਿਆਨੀ ਰਾਤ ਨੂੰ ਅਜੇ ਕੁਮਾਰ ਦਾ ਕਤਲ ਕਰ ਦਿੱਤਾ ਸੀ, ਵਾਰਦਾਤ ਦੌਰਾਨ ਕੁੱਤੇ ਭੌਕਣ ਦੀ ਆਵਾਜ ਸੁਣ ਕੇ ਜਦੋਂ ਫਜਲਦੀਨ ਨੇ ਨੇੜੇ ਆ ਕੇ ਲਲਕਾਰਾ ਮਾਰਿਆ ਤਾਂ ਉਸ ਦੇ ਭਾਣਜੇ ਕ੍ਰਿਸ਼ ਨੇ ਫਜਲਦੀਨ ਨੂੰ ਜੱਫਾ ਮਾਰ ਕੇ ਧਰਤੀ ਪਰ ਸੁਟ ਲਿਆ ਅਤੇ ਉਸ ਦੇ ਸਿਰ ਵਿੱਚ ਇੱਟਾਂ ਮਾਰ ਕੇ ਉਸ ਦਾ ਵੀ ਕਤਲ ਕਰ ਦਿੱਤਾ ਸੀḩ ਦੋਸ਼ੀ ਅਸ਼ੋਕ ਕੁਮਾਰ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਕੱਦਮਾ ਦੀ ਤਫਤੀਸ਼ ਜਾਰੀ ਹੈ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...