ਖਾਣਯੋਗ ਨਹੀਂ ਹੈ ‘ਆਟਾ-ਦਾਲ’ ਸਕੀਮ ‘ਚ ਵੰਡੀ ਜਾ ਰਹੀ ਕਣਕ-ਕੁਲਤਾਰ ਸਿੰਘ ਸੰਧਵਾਂ

6

 


‘ਆਪ’ ਵਿਧਾਇਕ ਪੰਡੋਰੀ ਨਾਲ ਮਿਲਕੇ ਮੰਤਰੀ ਆਸ਼ੂ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ, 11 ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਹੈ ਕਿ ਲੋੜਵੰਦਾਂ ਅਤੇ ਦਲਿਤ-ਗ਼ਰੀਬ ਵਰਗ ਨੂੰ ‘ਆਟਾ-ਦਾਲ’ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਵੰਡੀ ਜਾ ਰਹੀ ਕਣਕ ਬੇਹੱਦ ਘਟੀਆ ਕਿਸਮ ਦੀ ਹੈ ਅਤੇ ਖਾਣਯੋਗ ਨਹੀਂ ਹੈ। ਇਸ ਸੰਬੰਧ ‘ਚ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਨਾਲ ਲੈ  ਕੇ ਸੰਧਵਾਂ ਨੇ ਪੰਜਾਬ ਦੇ ਖ਼ੁਰਾਕ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਗੂ ਨੂੰ ਮੰਗ ਪੱਤਰ ਦੇ ਕੇ ਆਟਾ-ਦਾਲ ਯੋਜਨਾ ‘ਚ ਚੱਲ ਰਹੀਆਂ ਕਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਬੰਦ ਕਰਨ ਦੀ ਮੰਗ ਉਠਾਈ।
ਇਸ ਸੰਬੰਧੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡਾਂ ‘ਚ ਆਟਾ-ਦਾਲ ਯੋਜਨਾਂ ਦਾ ਨਰੀਖਣ ਕੀਤਾ। ਸੰਧਵਾਂ ਨੇ ਦੱਸਿਆ ਕਿ ਕੁਹਾਰਵਾਲਾ ਪਿੰਡ ‘ਚ ਆਟਾ-ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਨੂੰ ਅੱਖੀਂ ਦੇਖ ਕੇ ਖਾਣਾ ਮੁਸ਼ਕਿਲ ਹੈ। ਕਣਕ ਬੇਹੱਦ ਘਟੀਆ ਕਿਸਮ ਦੀ ਸੀ। ਇਨ੍ਹਾਂ ਹੀ ਨਹੀਂ ਬੋਰੀਆਂ ਦੇ ਵਜ਼ਨ ‘ਚ ਵੀ ਕੀ ਅਤੇ ਠੱਗੀ ਹੋ ਰਹੀ ਹੈ। ਸੰਧਵਾਂ ਨੇ ਕਿਹਾ ਕਿ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕਾਰਨ ਇਹ ਸਕੀਮ ਗ਼ਰੀਬਾਂ ਅਤੇ ਦਲਿਤ ਵਰਗ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਜਾਪ ਰਹੀ ਹੈ।
ਸੰਧਵਾਂ ਨੇ ਕਿਹਾ ਕਿ ਉਨ੍ਹਆੰ ਆਟਾ-ਦਾਲ ਸੰਬੰਧੀ ਬਣਾਏ ਜਾ ਰਹੇ ਨਵੇਂ ਸਮਾਰਟ ਕਾਰਡਾਂ ਲਈ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਮੁੱਦਾ ਵੀ ਉਠਾਇਆ। ਸੰਧਵਾਂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸੰਬੰਧਿਤ ਦਫ਼ਤਰਾਂ ਜਾਂ ਪੰਚਾਇਤਾਂ ਤੋਂ ਫਾਰਮ ਨਹੀਂ ਮਿਲ ਰਹੇ ਕਿਉਂਕਿ ਸੱਤਾਧਾਰੀ ਕਾਂਗਰਸੀ ਇਨ੍ਹਾਂ ਸਰਕਾਰੀ ਫਾਰਮਾਂ ਨੂੰ ਆਪਣੇ ਕਬਜ਼ੇ ‘ਚ ਕਰੀ ਬੈਠੇ ਹਨ ਅਤੇ ਪੱਖਪਾਤੀ ਰਵੱਈਏ ਨਾਲ ਫਾਰਮ ਵੰਡ ਰਹੇ ਹਨ।