ਨਵੀਂ ਦਿੱਲੀ, 15 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਕੈਪਟਨ ਅਮਰਿੰਦਰ ਦੀ ਇਹ ਪ੍ਰਧਾਨ ਮੰਤਰੀ ਨਾਲ ਪਹਿਲੀ ਮਿਲਣੀ ਸੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ‘ਤੇ ਵੀ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਚਾਰ-ਚਰਚਾ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਸਲਾ ਵੀ ਉੱਠਿਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀ ਭਾਂਤ ਜਾਣੂ ਹਨ।
https://twitter.com/PMOIndia/status/1150703066817032193