ਨਵੀਂ ਦਿੱਲੀ, 20 ਜੁਲਾਈ – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਅੱਜ ਦੇਹਾਂਤ ਹੋ ਗਿਆ।
ਉਹਨਾਂ ਨੂੰ ਦਿਲ ਦਾ ਦੌਰਾ ਪੈਣ ਨਾਲ ਸਵੇਰੇ ਦਿੱਲੀ ਦੇ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ ਅਤੇ ਦੁਪਹਿਰ 3.30 ਵਜੇ ਉਹਨਾਂ ਨੇ ਆਖਰੀ ਸਾਹ ਲਏ।
ਦੱਸਣਯੋਗ ਹੈ ਕਿ ਉਨ੍ਹਾਂ ਨੂੰ 17 ਦਸੰਬਰ 2008 ਵਿੱਚ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਲਈ ਚੁਣਿਆ ਗਿਆ ਸੀ। ਇਹ ਦਿੱਲੀ ਦੀ ਦੂਜੀ ਇਸਤਰੀ ਮੁੱਖ ਮੰਤਰੀ ਸਨ। ਇਨ੍ਹਾਂ ਦਾ ਹਲਕਾ ਨਵੀਂ ਦਿੱਲੀ ਹੈ। ਨਵੀਂ ਹੱਦਬੰਦੀ ਤੋਂ ਪਹਿਲਾਂ ਇਨ੍ਹਾਂ ਦਾ ਹਲਕਾ ਗੋਲ ਮਾਰਕੀਟ ਸੀ ਜੋ ਹੁਣ ਖ਼ਤਮ ਕਰ ਦਿੱਤਾ ਗਿਆ ਹੈ। 2008 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਿੱਚ ਕਾਂਗਰਸ ਨੇ 70 ਵਿੱਚੋਂ 43 ਸੀਟਾਂ ਜਿੱਤੀਆਂ ਸਨ। ਉਹ 1998 ਤੋਂ 2013 ਤੱਕ ਲਗਾਤਾਰ ਤਿੰਨ ਵਾਰ ਦਿੱਲੀ ਰਾਜ ਦੀ ਮੁੱਖ ਮੰਤਰੀ ਰਹੀ। ਪਰ ਦਸੰਬਰ 2013 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਿੱਚ ਕਾਂਗਰਸ ਬੁਰੀ ਤਰ੍ਹਾਂ ਹਾਰ ਗਈ। ਇਥੋਂ ਤੱਕ ਕਿ ਉਹ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਈ। ਇਸ ਸਮੇਂ ਉਹ ਦਿੱਲੀ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਸਨ।