ਚੰਡੀਗੜ੍ਹ•, 26 ਜੁਲਾਈ- ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 8ਵਾਂ ਇਜਲਾਸ 2 ਅਗਸਤ, 2019 ਨੂੰ ਬੁਲਾਇਆ ਗਿਆ ਹੈ।
ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਇਜਲਾਸ 2 ਅਗਸਤ, 2019 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ•੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।