ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

21


• ਕਿਹਾ: ਨਵੀਂਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ

ਚੰਡੀਗੜ•, 31 ਜੁਲਾਈ: ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ•ਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਇਨ•ਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ।

ਜੰਗਲਾਤ ਮੰਤਰੀ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ ਅਤੇ ਇਨ•ਾਂ ਵੱਲੋਂ ਲਗਨ ਤੇ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਹੋਰ ਅੱਗੇ ਵਧੇਗਾ। ਉਨ•ਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਕਲਰਕ ਵਿਭਾਗ ਦੀ ਪ੍ਰਗਤੀ ਵਿੱਚ ਨਿੱਗਰ ਯੋਗਦਾਨ ਪਾਉਣਗੇ ਅਤੇ ਵਿਭਾਗ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਐਚ. ਐਸ. ਗਰੇਵਾਲ, ਵਧੀਕ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ, ਮੁੱਖ ਵਣਪਾਲ ਪ੍ਰਾਤਿਮਾ ਸ੍ਰੀਵਾਸਤਵਾ, ਮੁੱਖ ਵਣਪਾਲ ਤੁਸ਼ਾਰ ਕਾਂਤੀ ਬਹੇੜਾ, ਮੁੱਖ ਵਣਪਾਲ ਸੁਨੀਲ ਕੁਮਾਰ, ਵਣਪਾਲ ਕੇ. ਕਨਨ, ਉਪ ਵਣਪਾਲ ਮਨੀਸ਼ ਕੁਮਾਰ ਸਮੇਤ ਉਮੀਦਵਾਰ ਅਤੇ ਉਨ•ਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।