ਨਵਜੋਤ ਸਿੰਘ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

137

ਚੰਡੀਗੜ੍ਹ, 31 ਜੁਲਾਈ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤੀ ਸੀ। ਹੁਣ ਅਜਿਹੀ ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ ਦਿੱਲੀ ਕਾਂਗਰਸ ਪ੍ਰਦੇਸ਼ ਪ੍ਰਧਾਨ ਬਣਾਇਆ ਜਾ ਰਿਹਾ ਹੈ। ਨਵੀਂ ਦਿੱਲੀ ਵਿਚ ਹੋਣ ਵਾਲੀ ਅੱਜ ਕਾਂਗਰਸ ਕਮੇਟੀ ਦੀ ਬੈਠਕ ਵਿਚ ਵਿਚਾਰ-ਚਰਚਾ ਤੋਂ ਬਾਅਦ ਇਸ ਫੈਸਲੇ ਉਤੇ ਮੋਹਰ ਲੱਗ ਸਕਦੀ ਹੈ।
ਦਿੱਲੀ ਪ੍ਰਦੇਸ਼ ਕਾਂਗਰਸ ਵਿਚ ਸ਼ੀਲਾ ਦਿਕਸ਼ਿਤ ਦੇ ਦੇਹਾਂਤ ਤੋਂ ਬਾਅਦ ਪਾਰਟੀ ਦੇ ਸਾਹਮਣੇ ਇੱਕ ਲੋਕਪ੍ਰਿਯ ਤੇ ਤਾਕਤਵਰ ਨੇਤਾ ਦੀ ਤਲਾਸ਼ ਵਿਚ ਦਿੱਕਤਾਂ ਪੇਸ਼ ਆ ਰਹੀਆਂ ਹਨ। ਕੁਝ ਸਮੇਂ ਬਾਅਦ ਇਥੇ ਚੋਣਾਂ ਵੀ ਹੋਣ ਵਾਲੀਆਂ ਹਨ। ਹਾਲੇ ਨਵੇਂ ਪ੍ਰਧਾਨ ਦੀ ਦੌੜ ਵਿਚ ਅਜੇ ਮਾਕਨ, ਜੇਪੀ ਅਗਰਵਾਲ, ਸੁਭਾਸ਼ ਚੋਪੜਾ ਤੋੰ ਇਲਾਵਾ ਅਰਵਿੰਦਰ ਸਿੰਘ ਲਵਲੀ ਦਾ ਨਾਮ ਚੱਲ ਰਿਹਾ ਹੈ। ਇਸ ਦੌਰਾਨ ਪਾਰਟੀ ਸੂਤਰਾਂ ਦੇ ਅਨੁਸਾਰ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਮਸਲੇ ਉਤੇ ਵਿਚਾਰ-ਵਟਾਂਦਰਾ ਕੀਤਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਨਵੀਂ ਜਿੰਮੇਵਾਰੀ ਸੰਭਾਲਣ ਲਈ ਹਾਮੀ ਭਰ ਦਿਤੀ ਹੈ।