ਚੰਡੀਗੜ੍ਹ, 2 ਅਗਸਤ – ਆਮ ਆਦਮੀ ਪਾਰਟੀ (ਆਪ) ਦੀ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਦਫ਼ਤਰ ‘ਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਬਠਿੰਡਾ ਸ਼ਹਿਰ ਸਮੇਤ ਪੂਰੇ ਇਲਾਕੇ ‘ਚ ਭਾਰੀ ਮੀਂਹ ਅਤੇ ਨਿਕੰਮੇ ਪ੍ਰਬੰਧਾਂ ਕਾਰਨ ਘਰਾਂ, ਸੰਪਤੀਆਂ ਅਤੇ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਮੁੱਦਾ ਉਠਾਇਆ।
ਆਪਣੇ ਮੰਗ ਪੱਤਰ ‘ਚ ਰੂਬੀ ਨੇ ਦੱਸਿਆ ਕਿ ਭਾਰੀ ਮੀਂਹ ਨੇ ਬਠਿੰਡਾ ਦਿਹਾਤੀ ਹਲਕੇ ‘ਚ ਬੇਹੱਦ ਤਬਾਹੀ ਮਚਾਈ ਹੈ, ਇਸ ਲਈ ਨੁਕਸਾਨ ਦੀ ਭਰਪਾਈ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਿਸਾਨ ਨਰਮੇ ਅਤੇ ਦੂਜੀਆਂ ਫ਼ਸਲਾਂ ‘ਤੇ 10 ਤੋਂ 15 ਹਜ਼ਾਰ ਪ੍ਰਤੀ ਏਕੜ ਖ਼ਰਚ ਕਰ ਚੁੱਕੇ ਸਨ। ਜਿੰਨਾ ਕਿਸਾਨਾਂ ਨੇ ਠੇਕੇ ‘ਤੇ ਜ਼ਮੀਨ ਲਈ ਹੋਈ ਸੀ ਉਨ੍ਹਾਂ ਦਾ ਹੋਰ ਵੀ ਜ਼ਿਆਦਾ ਵਿੱਤੀ ਨੁਕਸਾਨ ਹੋਇਆ ਹੈ। ਰੂਬੀ ਨੇ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦਾ ਕਿ ਅਜੇ ਤੱਕ ਗਿਰਦਾਵਰੀਆਂ ਲਟਕੀਆਂ ਹੋਣ ਕਾਰਨ ਕਿਸਾਨ ਹੋਰ ਫ਼ਸਲਾਂ ਬੀਜਣ ਤੋਂ ਲੇਟ ਹੋ ਰਹੀਆਂ ਹਨ। ਇਸ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਤਾਂ ਕਿ ਕਿਸਾਨ ਦਾਲਾਂ ਆਦਿ ਹੀ ਬੀਜ ਸਕਣ। ਰੂਬੀ ਨੇ ਖੇਤਾਂ ‘ਚ ਟਿਊਬਵੈੱਲਾਂ ਅਤੇ ਮਸ਼ੀਨਰੀ ਦੇ ਹੋਏ ਨੁਕਸਾਨ ਲਈ ਵੀ 100 ਫ਼ੀਸਦੀ ਮੁਆਵਜ਼ੇ ਦੀ ਮੰਗ ਕੀਤੀ। ਇਸ ਤੋਂ ਇਲਾਵਾ ਘਰਾਂ ਅਤੇ ਹੋਰ ਜਾਇਦਾਦਾਂ ਦੇ ਹੋਏ ਨੁਕਸਾਨ ਦਾ ਵੀ ਪੂਰਾ ਮੁਆਵਜ਼ਾ ਦਿੱਤੇ ਜਾਣ।
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...