ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) – ਵਿਧਾਨ ਸਭਾ ਵਿਚ ਅੱਜ ਦੋ ਬਿੱਲ ਪਾਸ ਕਰ ਦਿੱਤੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਆਬਕਾਰੀ (ਸੋਧ) ਬਿੱਲ2019 ਪੇਸ਼ ਕੀਤਾ। ਵਿਰੋਧੀ ਧਿਰ ਦੀ ਗੈਰ ਹਾਜਰੀ ਵਿਚ ਇਸ ਬਿਲ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ।
ਦੂਸਰਾ ਬਿੱਲ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਬਿੱਲ ਪੇਸ਼ ਕੀਤਾ। ਇਸ ਨੂੰ ਵੀ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ।