ਨਵੀਂ ਦਿੱਲੀ, 7 ਅਗਸਤ – ਦੇਸ਼ ਦੀ ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਸ਼੍ਰੀਮਤੀ ਸੁਸ਼ਮਾ ਸਵਰਾਜ, ਜਿਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ, ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ, ਧੀ ਬਾਂਸੁਰੀ ਸਵਰਾਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਮੌਜੂਦ ਸਨ।
ਇਸ ਤੋਂ ਪਹਿਲਾਂ ਅੱਜ ਭਾਜਪਾ ਦਫਤਰ ਵਿਖੇ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾਵਾਂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਵਲੋਂ ਸਮੇਤ ਵੱਖ-ਵੱਖ ਆਗੂਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।